ਮਕਾਨ ਮਾਲਕ ਦੇ ਬੇਟੇ ਦੀ ਸ਼ਰਮਨਾਕ ਕਰਤੂਤ, 11 ਸਾਲਾ ਬੱਚੀ ਨਾਲ ਕੀਤਾ ਬਲਾਤਕਾਰ
Sunday, Aug 18, 2024 - 12:00 AM (IST)
ਨਵੀਂ ਦਿੱਲੀ — ਦਿੱਲੀ 'ਚ ਮਕਾਨ ਮਾਲਕ ਦੇ ਬੇਟੇ ਵਲੋਂ 11 ਸਾਲ ਦੀ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਪੀੜਤ ਪਰਿਵਾਰ ਘਰ ਵਿੱਚ ਕਿਰਾਏਦਾਰ ਵਜੋਂ ਰਹਿੰਦਾ ਹੈ। ਉਸ ਨੇ ਕਿਹਾ ਕਿ ਇਹ ਘਟਨਾ ਮੰਗਲਵਾਰ ਨੂੰ ਵਾਪਰੀ ਜਦੋਂ 22 ਸਾਲਾ ਦੋਸ਼ੀ ਨੇ ਨਾਬਾਲਗ ਨੂੰ ਟੈਲੀਵਿਜ਼ਨ ਦੇਖਣ ਲਈ ਆਪਣੇ ਘਰ ਬੁਲਾਇਆ ਸੀ।
ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਉਸ 'ਤੇ ਜ਼ਬਰਦਸਤੀ ਕੀਤੀ ਅਤੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੀੜਤਾ ਨੇ ਸ਼ਿਕਾਇਤ ਕੀਤੀ ਕਿ ਉਹ ਬੇਚੈਨ ਮਹਿਸੂਸ ਕਰ ਰਹੀ ਸੀ ਅਤੇ ਉਸ ਦੇ ਗੁਪਤ ਅੰਗਾਂ 'ਚੋਂ ਖੂਨ ਵਹਿ ਰਿਹਾ ਸੀ। ਜਿਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਪੀੜਤਾ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਨੇ ਆਪਣੇ ਦੁੱਖੜੇ ਬਿਆਨ ਕੀਤੇ। ਉਨ੍ਹਾਂ ਦੱਸਿਆ ਕਿ ਪੀੜਤਾ ਦੇ ਮਾਪਿਆਂ ਨੇ ਇਸ ਘਟਨਾ ਸਬੰਧੀ ਐਫ.ਆਈ.ਆਰ. ਮੁਲਜ਼ਮ ਉਸ ਵਿਅਕਤੀ ਦਾ ਪੁੱਤਰ ਹੈ, ਜਿਸ ਦੇ ਘਰ ਉਸ ਦਾ ਪਰਿਵਾਰ ਕਿਰਾਏਦਾਰ ਵਜੋਂ ਰਹਿ ਰਿਹਾ ਸੀ।
ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਸੀ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਇਕ ਤੋਂ ਵੱਧ ਪੁਲਸ ਟੀਮ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਅਤੇ ਉਸ ਦੇ ਪਿਤਾ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਕਿਉਂਕਿ ਉਸ ਦੇ ਪਿਤਾ ਨੇ ਦੋਸ਼ੀ ਨੂੰ ਭੱਜਣ ਵਿਚ ਮਦਦ ਕੀਤੀ ਸੀ। ਅਧਿਕਾਰੀ ਨੇ ਦੱਸਿਆ ਕਿ ਪੀੜਤ ਪਰਿਵਾਰ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਸ਼ਨੀਵਾਰ ਨੂੰ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਸੜਕ ਜਾਮ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਬਾਅਦ ਵਿੱਚ ਸੀਨੀਅਰ ਅਧਿਕਾਰੀ ਵੱਲੋਂ ਨਾਬਾਲਗ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।