''''ਪਾਪਾ ਮੈਂ ਮੀਂਹ ''ਚ ਨਹਾਉਣਾ...'''', ਸੁਣ ਪਿਓ ਨੇ ਪੁੱਤ ਨਾਲ ਜੋ ਕੀਤਾ, ਸੁਣ ਰਹਿ ਜਾਓਗੇ ਹੱਕੇ-ਬੱਕੇ

Monday, Jun 30, 2025 - 11:09 AM (IST)

''''ਪਾਪਾ ਮੈਂ ਮੀਂਹ ''ਚ ਨਹਾਉਣਾ...'''', ਸੁਣ ਪਿਓ ਨੇ ਪੁੱਤ ਨਾਲ ਜੋ ਕੀਤਾ, ਸੁਣ ਰਹਿ ਜਾਓਗੇ ਹੱਕੇ-ਬੱਕੇ

ਨਵੀਂ ਦਿੱਲੀ- ਦੱਖਣ-ਪੱਛਮੀ ਦਿੱਲੀ ਦੇ ਸਾਗਰਪੁਰ ਇਲਾਕੇ 'ਚ ਐਤਵਾਰ ਦੁਪਹਿਰ ਨੂੰ ਮੀਂਹ 'ਚ ਖੇਡਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇਕ 10 ਸਾਲਾ ਮੁੰਡੇ ਦਾ ਉਸ ਦੇ ਪਿਤਾ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਦੋਸ਼ੀ ਦਿਹਾੜੀ ਮਜ਼ਦੂਰ (40) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਦੁਪਹਿਰ 1.30 ਵਜੇ ਦੇ ਕਰੀਬ ਦਾਦਾ ਦੇਵ ਹਸਪਤਾਲ ਤੋਂ ਇਕ ਪੀਸੀਆਰ ਕਾਲ 'ਚ ਜਾਣਕਾਰੀ ਦਿੱਤੀ ਗਈ ਕਿ ਇਕ ਬੱਚੇ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿਸ ਨੂੰ ਉਸ ਦੇ ਪਿਤਾ ਨੇ ਹੀ ਚਾਕੂ ਮਾਰ ਦਿੱਤਾ ਹੈ। ਉਸ ਨੇ ਦੱਸਿਆ ਕਿ ਡਾਕਟਰਾਂ ਨੇ ਮੁੰਡੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਇਕ ਬਿਆਨ 'ਚ ਕਿਹਾ ਕਿ ਮੁੰਡਾ ਆਪਣੇ ਪਿਤਾ ਅਤੇ ਤਿੰਨ ਭੈਣ-ਭਰਾਵਾਂ ਨਾਲ ਸਾਗਰਪੁਰ ਦੇ ਮੋਹਨ ਬਲਾਕ 'ਚ ਇਕ ਕਿਰਾਏ ਦੇ ਕਮਰੇ 'ਚ ਰਹਿੰਦਾ ਸੀ। 

ਇਹ ਵੀ ਪੜ੍ਹੋ : ਚੀਜੀ ਪਿੱਛੇ ਕਤਲ ! ਧੀ ਨੇ ਮੰਗੀ ਚਾਕਲੇਟ ਤਾਂ ਹੈਵਾਨ ਪਿਓ ਨੇ ਲੈ ਲਈ ਜਾਨ

ਇਸ 'ਚ ਕਿਹਾ ਗਿਆ,''ਉਨ੍ਹਾਂ ਦੀ ਮਾਂ ਦਾ ਕੁਝ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਅਤੇ ਬੱਚਿਆਂ ਦੀ ਦੇਖਭਾਲ ਸਿਰਫ਼ ਉਨ੍ਹਾਂ ਦਾ ਪਿਤਾ ਹੀ ਕਰਦਾ ਸੀ।'' ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਖੁਲਾਸਾ ਹੋਇਆ ਕਿ ਇਹ ਘਟਨਾ ਉਦੋਂ ਹੋਈ, ਜਦੋਂ ਮੁੰਡਾ ਮੀਂਹ 'ਚ ਖੇਡਣ ਲਈ ਬਾਹਰ ਜਾਣ 'ਤੇ ਜ਼ੋਰ ਦੇ ਰਿਹਾ ਸੀ। ਬਿਆਨ 'ਚ ਕਿਹਾ ਗਿਆ ਹੈ,''ਉਸ ਦੇ ਪਿਤਾ ਨੇ ਵਿਰੋਧ ਕੀਤਾ ਪਰ ਬੱਚੇ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ। ਗੁੱਸੇ 'ਚ ਆ ਕੇ ਉਸ ਵਿਅਕਤੀ ਨੇ ਰਸੋਈ 'ਚੋਂ ਚਾਕੂ ਚੁੱਕਿਆ ਅਤੇ ਮੁੰਡੇ ਦੀ ਛਾਤੀ 'ਚ ਮਾਰ ਦਿੱਤਾ।'' ਹਮਲੇ ਤੋਂ ਬਾਅਦ ਦੋਸ਼ੀ ਬੇਟੇ ਨੂੰ ਹਸਪਤਾਲ ਲੈ ਗਿਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁਕੀ ਸੀ। ਪੁਲਸ ਨੇ ਦੱਸਿਆ ਕਿ ਡਾਕਟਰਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ। ਉਸ ਨੇ ਦੱਸਿਆ ਕਿ ਅਪਰਾਧ 'ਚ ਇਸਤੇਮਾਲ ਕੀਤਾ ਗਿਆ ਚਾਕੂ ਘਰੋਂ ਬਰਾਮਦ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਅਨੁਸਾਰ, ਪੂਰੇ ਘਟਨਾਕ੍ਰਮ ਅਤੇ ਅਪਰਾਧ ਨਾਲ ਜੁੜੀਆਂ ਸਥਿਤੀਆਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਪੁਲਸ ਗੁਆਂਢੀਆਂ ਅਤੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛ-ਗਿੱਛ ਕਰ ਰਹੀ ਹੈ। ਪੀੜਤ ਦੀ ਭੈਣ ਨੇ ਆਪਣੇ ਪਿਤਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭੈਣ ਨੇ ਦੱਸਿਆ ਕਿ ਉਸ ਦੇ ਪਿਤਾ ਸ਼ਰਾਬ ਪੀ ਕੇ ਸਾਰਿਆਂ ਨੂੰ ਕੁੱਟਦੇ ਸਨ। ਪੀੜਤ ਦੇ ਭਰਾ ਨੇ ਦੱਸਿਆ ਕਿ ਉਸ ਨੇ ਭਰਾ ਨੂੰ ਬਚਾਉਣ ਦੀ ਵੀ ਕੋਸ਼ਿਸ਼ ਕੀਤੀ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News