ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

Monday, Mar 02, 2026 - 08:29 AM (IST)

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

ਬਾਦਲਪੁਰ : ਬਾਦਲਪੁਰ ਥਾਣਾ ਖੇਤਰ ਦੇ ਪਿੰਡ ਧੂਮਮਾਨਿਕਪੁਰ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ 12ਵੀਂ ਜਮਾਤ ਵਿੱਚ ਪੜ੍ਹਨ ਵਾਲੇ 18 ਸਾਲਾ ਵਿਦਿਆਰਥੀ ਦੇਵਕਰਨ ਨੇ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇਵਕਰਨ ਦਾਦਰੀ ਸਥਿਤ ਐਨਟੀਪੀਸੀ (NTPC) ਦੇ ਡੀਪੀਐਸ ਸਕੂਲ ਦਾ ਵਿਦਿਆਰਥੀ ਸੀ। ਸ਼ਨੀਵਾਰ ਸ਼ਾਮ ਉਹ ਘਰ ਦੀ ਦੂਜੀ ਮੰਜ਼ਿਲ 'ਤੇ ਸਥਿਤ ਆਪਣੇ ਕਮਰੇ ਵਿੱਚ ਗਿਆ। ਕੁਝ ਦੇਰ ਬਾਅਦ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਉਸ ਦੀ ਮਾਂ ਅਤੇ ਛੋਟਾ ਭਰਾ ਭੱਜ ਕੇ ਉੱਪਰ ਪਹੁੰਚੇ ਤਾਂ ਦੇਵਕਰਨ ਖ਼ੂਨ ਨਾਲ ਲੱਥਪੱਥ ਜ਼ਮੀਨ 'ਤੇ ਪਿਆ ਸੀ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਸਬੂਤ ਮਿਟਾਉਣ ਦੀ ਕੋਸ਼ਿਸ਼: ਮੋਬਾਈਲ ਡਾਟਾ ਡਿਲੀਟ ਤੇ ਲੈਪਟਾਪ ਤੋੜਿਆ
ਇਸ ਮਾਮਲੇ ਵਿੱਚ ਸਭ ਤੋਂ ਹੈਰਾਨੀਜਨਕ ਪਹਿਲੂ ਇਹ ਹੈ ਕਿ ਖ਼ੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕਣ ਤੋਂ ਠੀਕ ਪਹਿਲਾਂ ਦੇਵਕਰਨ ਨੇ ਆਪਣੇ ਤਮਾਮ ਡਿਜੀਟਲ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਨੇ ਆਪਣੇ ਮੋਬਾਈਲ ਦਾ ਸਾਰਾ ਡਾਟਾ ਡਿਲੀਟ ਕਰ ਦਿੱਤਾ ਸੀ। ਆਪਣੇ ਲੈਪਟਾਪ ਨੂੰ ਬੁਰੀ ਤਰ੍ਹਾਂ ਤੋੜ ਦਿੱਤਾ, ਤਾਂ ਜੋ ਕੋਈ ਵੀ ਜਾਣਕਾਰੀ ਹਾਸਲ ਨਾ ਕੀਤੀ ਜਾ ਸਕੇ। ਮ੍ਰਿਤਕ ਦੇ ਪਿਤਾ ਪਰਵਿੰਦਰ ਰਾਵਲ ਭਾਰਤੀ ਫੌਜ ਤੋਂ ਸੇਵਾਮੁਕਤ ਹਨ ਅਤੇ ਮੌਜੂਦਾ ਸਮੇਂ ਵਿੱਚ ਖੇਤੀਬਾੜੀ ਤੇ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦੇ ਹਨ। ਪਰਿਵਾਰ ਵਿੱਚ ਦੇਵਕਰਨ ਤੋਂ ਇਲਾਵਾ ਉਸ ਦੀ ਮਾਂ ਅਤੇ ਇੱਕ ਛੋਟਾ ਭਰਾ ਹੈ, ਜੋ ਦਿਵਿਆਂਗ ਦੱਸਿਆ ਜਾ ਰਿਹਾ ਹੈ। ਘਟਨਾ ਦੇ ਸਮੇਂ ਪਿਤਾ ਘਰ ਵਿੱਚ ਮੌਜੂਦ ਨਹੀਂ ਸਨ।

ਪੁਲਸ ਜਾਂਚ
ਮੌਕੇ 'ਤੇ ਪਹੁੰਚੀ ਬਾਦਲਪੁਰ ਪੁਲਸ ਅਤੇ ਫੋਰੈਂਸਿਕ ਟੀਮ ਨੂੰ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਸ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ, ਜਿਵੇਂ- ਕੀ ਵਿਦਿਆਰਥੀ ਕਿਸੇ ਮਾਨਸਿਕ ਦਬਾਅ ਹੇਠ ਸੀ? ਡਿਜੀਟਲ ਡਾਟਾ ਡਿਲੀਟ ਕਰਨ ਪਿੱਛੇ ਕੀ ਕਾਰਨ ਸੀ? ਕੀ ਕੋਈ ਅਜਿਹੀ ਗੱਲ ਸੀ ਜਿਸ ਨੂੰ ਉਹ ਲੁਕਾਉਣਾ ਚਾਹੁੰਦਾ ਸੀ? ਥਾਣਾ ਇੰਚਾਰਜ ਅਮਿਤ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਟੁੱਟੇ ਹੋਏ ਲੈਪਟਾਪ ਅਤੇ ਮੋਬਾਈਲ ਨੂੰ ਰਿਕਵਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਮੌਤ ਦੀ ਅਸਲ ਵਜ੍ਹਾ ਦਾ ਪਤਾ ਲਗਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News