ਪੁੱਤ ਕਰਨ ਲੱਗਾ ਨਸ਼ਾ ਤਸਕਰੀ, ਪਿਓ ਨੂੰ ਲੱਗਾ ਪਤਾ ਤਾਂ ਨਾ ਸਹਾਰ ਸਕਿਆ ਨਮੋਸ਼ੀ, ਪਿਸਤੌਲ ਚੁੱਕ...
Friday, Apr 25, 2025 - 05:23 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਨਵੀਂ ਮੁੰਬਈ 'ਚ ਇਕ ਮਸ਼ਹੂਰ ਬਿਲਡਰ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਉਸ ਨੇ ਇਹ ਕਦਮ ਇਸ ਲਈ ਚੁੱਕਿਆ, ਕਿਉਂਕਿ ਉਸ ਦਾ ਨਾਂ ਇਕ ਵੱਡੇ ਨਸ਼ਾ ਤਸਕਰਾਂ ਦੇ ਗਿਰੋਹ 'ਚ ਸ਼ਾਮਲ ਦੱਸਿਆ ਜਾ ਰਿਹਾ ਸੀ।
ਮ੍ਰਿਤਕ ਦੀ ਪਛਾਣ ਗੁਰੂ ਚਿਚਕਾਰ ਵਜੋਂ ਹੋਈ ਹੈ, ਜਿਸ ਨੇ ਆਪਣੇ ਪੁੱਤਰ ਦਾ ਨਾਂ ਇਕ ਨਸ਼ਾ ਤਸਕਰੀ ਦੇ ਗਿਰੋਹ 'ਚ ਸ਼ਾਮਲ ਹੋਣ ਦਾ ਸੁਣ ਕੇ ਆਪਣੇ ਲਾਈਸੈਂਸੀ ਹਥਿਆਰ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- 'ਪਾਕਿਸਤਾਨੀਆਂ ਦੀ ਪਛਾਣ ਕਰ ਭੇਜੋ ਵਾਪਸ...', ਅਮਿਤ ਸ਼ਾਹ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਖੜਕਾ'ਤੇ ਫ਼ੋਨ
ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਗੁਰੂ ਚਿਚਕਾਰ ਦਾ ਪੁੱਤਰ ਨਵੀਨ ਚਿਚਕਾਰ ਇਸ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਮੈਂਬਰ ਹੈ, ਜਿਸ ਦੀ ਭਾਲ ਨਾਰਕੋਟਿਸ ਕੰਟਰੋਲ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਦੇਸ਼ ਛੱਡ ਕੇ ਕਿਸੇ ਦੂਜੇ ਮੁਲਕ 'ਚ ਪਹੁੰਚ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਗੁਰੂ ਦੇ ਖ਼ੁਦ ਨੂੰ ਗੋਲ਼ੀ ਮਾਰ ਲਏ ਜਾਣ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ 'ਤੇ ਪੁਹੰਚੇ ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੂੰ ਇਕ ਸੁਸਾਈਡ ਨੋਟ ਮਿਲਿਆ, ਜਿਸ 'ਚ ਉਸ ਨੇ ਆਪਣੀ ਮੌਤ ਦਾ ਕਾਰਨ ਆਪਣੇ ਪੁੱਤਰ ਨੂੰ ਦੱਸਿਆ। ਫਿਲਹਾਲ ਪੁਲਸ ਨੇ ਹਥਿਆਰ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਘਟਨਾ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ''ਮੇਰਾ ਇਕ ਭਰਾ ਜੇਲ੍ਹ 'ਚ ਤੇ ਦੂਜਾ...'', ਅੱਤਵਾਦੀ ਦੀ ਭੈਣ ਨੇ ਕੰਬਦੀ ਆਵਾਜ਼ 'ਚ ਸੁਣਾਈ ਹੱਡਬੀਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e