ਮੌਤ ਤੋਂ ਕੁਝ ਘੰਟੇ ਪਹਿਲਾਂ ਅਜਿਹਾ ਹੋ ਗਿਆ ਸੀ ਸੋਨਾਲੀ ਫੋਗਾਟ ਦਾ ਹਾਲ, ਬੇਚੈਨੀ 'ਚ ਭੈਣ ਨੂੰ ਕੀਤਾ ਸੀ ਫੋਨ

Wednesday, Aug 24, 2022 - 10:04 AM (IST)

ਮੌਤ ਤੋਂ ਕੁਝ ਘੰਟੇ ਪਹਿਲਾਂ ਅਜਿਹਾ ਹੋ ਗਿਆ ਸੀ ਸੋਨਾਲੀ ਫੋਗਾਟ ਦਾ ਹਾਲ, ਬੇਚੈਨੀ 'ਚ ਭੈਣ ਨੂੰ ਕੀਤਾ ਸੀ ਫੋਨ

ਮੁੰਬਈ (ਬਿਊਰੋ) : ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਵਿਚ ਨਜ਼ਰ ਆ ਚੁੱਕੀ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਭਾਰਤੀ ਜਨਤਾ ਪਾਰਟੀ ਦੀ ਆਗੂ ਸੋਨਾਲੀ ਫੋਗਾਟ ਦਾ ਬੀਤੇ ਦਿਨੀਂ ਗੋਆ ਵਿਚ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਸੋਨਾਲੀ ਫੋਗਾਟ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉੱਤਰੀ ਗੋਆ ਦੇ ਅੰਜੁਨਾ ਦੇ ਇੱਕ ਹਸਪਤਾਲ ਵਿਚ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਦੇ ਨਾਲ ਹੀ ਗੋਆ ਪੁਲਸ ਨੇ ਗੈਰ ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।
ਡਾਕਟਰਾਂ ਨੇ ਸੋਨਾਲੀ ਫੋਗਾਟ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਫਿਲਹਾਲ ਅੱਜ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਡਾਕਟਰਾਂ ਮੁਤਾਬਕ, ਸੋਨਾਲੀ ਫੋਗਾਟ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਹਾਲਾਂਕਿ ਉਨ੍ਹਾਂ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੀ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਦੇ ਸ਼ਖ਼ਸ ਦੀ ਮੂਸੇਵਾਲਾ ਨੂੰ ਅਨੋਖੀ ਸ਼ਰਧਾਂਜਲੀ, ਐਂਬੂਲੈਂਸ ’ਤੇ ਤਸਵੀਰਾਂ ਲਗਾ ਮਰੀਜ਼ਾਂ ਨੂੰ ਦਿੱਤੀ ਇਹ ਸਹੂਲਤ

'ਕਰਲੀਜ਼' ਰੈਸਟੋਰੈਂਟ ਵਿਚ ਖਾਧਾ ਖਾਣਾ 
ਦੱਸਿਆ ਜਾ ਰਿਹਾ ਹੈ ਕਿ ਸੋਨਾਲੀ ਫੋਗਾਟ ਆਪਣੇ ਕੁਝ ਕਰਮਚਾਰੀਆਂ ਨਾਲ ਗੋਆ ਦੇ ਟੂਰ 'ਤੇ ਸੀ। ਸੋਨਾਲੀ ਨੇ ਅੰਜੁਨਾ ਦੇ 'ਕਰਲੀਜ਼' ਰੈਸਟੋਰੈਂਟ 'ਚ ਬੇਚੈਨ ਰਹਿਣ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਉੱਤਰੀ ਗੋਆ ਜ਼ਿਲ੍ਹੇ ਦੇ ਅੰਜੁਨਾ ਦੇ ਸੇਂਟ ਐਂਥਨੀਜ਼ ਹਸਪਤਾਲ ਲਿਜਾਇਆ ਗਿਆ। ਫਿਲਹਾਲ ਮਾਮਲੇ 'ਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਦਾ ਸ਼ੱਕ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਦਵਿੰਦਰ ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਲਿਖਿਆ- ‘ਤੂੰ ਦੋਸ਼ੀ ਹੈ ਸਾਡੀ...’

ਵਿਰੋਧੀ ਧਿਰ ਨੇ ਸੀ. ਬੀ. ਆਈ. ਜਾਂਚ ਦੀ ਕੀਤੀ ਮੰਗ 
ਹਰਿਆਣਾ 'ਚ ਜਿੱਥੇ ਸੋਨਾਲੀ ਫੋਗਾਟ  ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮੌਤ ਦੇ ਹਾਲਾਤ 'ਤੇ ਸਵਾਲ ਚੁੱਕੇ ਹਨ, ਉੱਥੇ ਹੀ ਵਿਰੋਧੀ ਪਾਰਟੀਆਂ ਨੇ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਸੋਨਾਲੀ ਦੀ ਭੈਣ ਰਮਨ ਦਾ ਕਹਿਣਾ ਹੈ ਕਿ ਗੋਆ 'ਚ ਖਾਣਾ ਖਾਣ ਤੋਂ ਬਾਅਦ ਬੇਚੈਨੀ ਮਹਿਸੂਸ ਹੋਣ 'ਤੇ ਉਨ੍ਹਾਂ ਨੇ ਉਸ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਉਹ ਠੀਕ ਨਹੀਂ ਹੈ ਅਤੇ ਉਹ ਘਬਰਾਹਟ ਮਹਿਸੂਸ ਕਰ ਰਹੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News