ਸੋਨਮ ਵਾਂਗਚੁਕ ਨੂੰ ਮਿਲ ਗਈ ਛੁੱਟੀ ! ਹਸਪਤਾਲ ਤੋਂ ਸ਼ੇਅਰ ਕੀਤੀ ਵੀਡੀਓ

Monday, Jul 27, 2026 - 02:37 PM (IST)

ਸੋਨਮ ਵਾਂਗਚੁਕ ਨੂੰ ਮਿਲ ਗਈ ਛੁੱਟੀ ! ਹਸਪਤਾਲ ਤੋਂ ਸ਼ੇਅਰ ਕੀਤੀ ਵੀਡੀਓ

ਨਵੀਂ ਦਿੱਲੀ- ਲਗਾਤਾਰ 26 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਸਿਹਤ ਵਿਗੜਨ ਕਾਰਨ ਹਸਪਤਾਲ ਦਾਖ਼ਲ ਹੋਏ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਠੀਕ ਹੋ ਕੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਲੱਦਾਖ ਵਾਪਸ ਜਾਣ ਤੋਂ ਪਹਿਲਾਂ ਉਹ ਨਵੀਂ ਦਿੱਲੀ ਦੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਸੋਨਮ ਵਾਂਗਚੁਕ ਨੇ 'X' 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ''ਆਖਰਕਾਰ... ਮੈਨੂੰ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਮੈਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਵਾਂਗਾ ਅਤੇ ਫਿਰ ਲੱਦਾਖ ਵੱਲ ਵਾਪਸ ਪਰਤਾਂਗਾ। ਤੁਹਾਡਾ ਸਾਰਿਆਂ ਦਾ ਧੰਨਵਾਦ ਅਤੇ ਮੇਦਾਂਤਾ ਹਸਪਤਾਲ ਦੀਆਂ ਡਾਕਟਰਾਂ ਅਤੇ ਸਟਾਫ਼ ਦੀ ਸ਼ਾਨਦਾਰ ਟੀਮ ਦਾ ਬਹੁਤ-ਬਹੁਤ ਧੰਨਵਾਦ।"

ਵੀਡੀਓ ਮੈਸੇਜ 'ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਦੁਬਾਰਾ ਖਾਣਾ ਖਾਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਸੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ, ਵਾਂਗਚੁਕ ਨੇ NEET ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦਾ ਸਵਾਗਤ ਕੀਤਾ ਸੀ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਨੌਜਵਾਨਾਂ ਅਤੇ 'ਕਾਕਰੋਚ ਜਨਤਾ ਪਾਰਟੀ' (CJP) ਦੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਸੀ ਜਿਨ੍ਹਾਂ ਨੇ ਸ਼ਾਂਤੀਪੂਰਨ ਢੰਗ ਨਾਲ ਇਹ ਮੁੱਦਾ ਚੁੱਕਿਆ।

ਇਹ ਵੀ ਪੜ੍ਹੋ- 'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News