ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
Saturday, Jul 18, 2026 - 09:07 AM (IST)
ਨਵੀਂ ਦਿੱਲੀ : ਜੰਤਰ-ਮੰਤਰ ਵਿਖੇ ਭੁੱਖ ਹੜਤਾਲ 'ਤੇ ਬੈਠੇ ਸਮਾਜ ਸੇਵੀ ਸੋਨਮ ਵਾਂਗਚੁਕ ਨੂੰ ਅੱਜ ਸਵੇਰੇ ਦਿੱਲੀ ਪੁਲਸ ਨੇ ਚੁੱਕ ਕੇ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ, ਕਿਉਂਕਿ ਭੁੱਖ ਹੜਤਾਲ ਦੇ 21ਵੇਂ ਦਿਨ ਯਾਨੀ ਅੱਜ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਦੀ ਜਾਣਕਾਰੀ ਪੁਲਸ ਨੇ ਦਿੱਤੀ। ਹਸਪਤਾਲ ਦੇ ਜਨਸੰਪਰਕ ਅਧਿਕਾਰੀ ਨੇ ਦੱਸਿਆ ਕਿ ਵਾਂਗਚੁਕ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਵਾਂਗਚੁਕ ਨੂੰ ਹਸਪਤਾਲ ਲਿਜਾਣ ਤੋਂ ਤੁਰੰਤ ਬਾਅਦ ਜੰਤਰ-ਮੰਤਰ 'ਤੇ ਵੱਡੀ ਗਿਣਤੀ ਵਿੱਚ ਪੁਲਸ ਕਰਮਚਾਰੀ ਅਤੇ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਸਨ।
ਪੜ੍ਹੋ ਇਹ ਵੀ - ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ ਦੀਪਕੇ ਦਾ ਵੱਡਾ ਬਿਆਨ
ਇਸ ਸਬੰਧ ਵਿਚ ਬਿਆਨ ਦਿੰਦੇ ਹੋਏ ਪੁਲਸ ਨੇ ਕਿਹਾ, "ਸੋਨਮ ਵਾਂਗਚੁਕ ਦੀ ਲਗਾਤਾਰ ਵਿਗੜਦੀ ਸਿਹਤ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਾਈ ਕੋਰਟ ਦੇ ਆਦੇਸ਼ਾਂ ਅਤੇ ਮਾਹਰ ਡਾਕਟਰਾਂ ਦੀ ਸਲਾਹ ਅਨੁਸਾਰ ਜ਼ਰੂਰੀ ਡਾਕਟਰੀ ਦੇਖਭਾਲ ਲਈ ਹਸਪਤਾਲ ਲਿਜਾਇਆ ਗਿਆ ਹੈ।" ਪੁਲਸ ਨੇ ਕਿਹਾ, "ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਪ੍ਰਦਰਸ਼ਨਕਾਰੀਆਂ ਨੇ ਇਸ ਦਾ ਵਿਰੋਧ ਕੀਤਾ ਅਤੇ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਕੁਝ ਦੇਰ ਬਾਅਦ ਹਫ਼ੜਾ-ਦਫ਼ੜੀ ਵਾਲੀ ਸਥਿਤੀ ਬਣ ਗਈ। ਹਾਲਾਂਕਿ, ਪੁਲਸ ਨੇ ਪੂਰੀ ਸੰਜਮ ਵਰਤੀ ਅਤੇ ਇਹ ਯਕੀਨੀ ਬਣਾਇਆ ਕਿ ਪੂਰੀ ਕਾਰਵਾਈ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਕੀਤੀ ਜਾਵੇ।" ਦਿੱਲੀ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਵੀ ਕੀਤੀ। ਪੁਲਸ ਨੇ ਕਿਹਾ ਕਿ, "ਅਸੀਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਜਲਦੀ ਤੋਂ ਜਲਦੀ ਸ਼ਾਂਤੀਪੂਰਵਕ ਵਿਰੋਧ ਸਥਾਨ ਖਾਲੀ ਕਰਨ ਦੀ ਅਪੀਲ ਕਰਦੇ ਹਾਂ।"
ਪੜ੍ਹੋ ਇਹ ਵੀ - 3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
