ਵੱਡੀ ਖ਼ਬਰ: ਸੋਨਮ ਵਾਂਗਚੁਕ ਹੋਣਗੇ ਰਿਹਾਅ! ਕੇਂਦਰ ਨੇ ਤੁਰੰਤ ਪ੍ਰਭਾਵ ਨਾਲ ਹਟਾਇਆ NSA
Saturday, Mar 14, 2026 - 12:19 PM (IST)
ਲੇਹ/ਜੋਧਪੁਰ : ਲੱਦਾਖ ਦੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਨੀਵਾਰ ਨੂੰ ਜਾਰੀ ਇਕ ਸਰਕਾਰੀ ਬਿਆਨ ਅਨੁਸਾਰ, ਕੇਂਦਰ ਸਰਕਾਰ ਨੇ ਨੈਸ਼ਨਲ ਸਕਿਓਰਿਟੀ ਐਕਟ (NSA) ਦੇ ਤਹਿਤ ਵਾਂਗਚੁਕ ਦੀ ਹਿਰਾਸਤ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਵਾਂਗਚੁਕ ਪਿਛਲੇ ਕਾਫੀ ਸਮੇਂ ਤੋਂ ਜੋਧਪੁਰ ਜੇਲ੍ਹ ਵਿੱਚ ਬੰਦ ਸਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸੋਨਮ ਵਾਂਗਚੁਕ ਹੁਣ ਆਜ਼ਾਦ ਹੈ ਅਤੇ ਉਸ ਨੂੰ ਕਿਸੇ ਹੋਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ - ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ ਲਿਆ ਫ਼ੈਸਲਾ
ਸਤੰਬਰ 2025 ਤੋਂ ਹਿਰਾਸਤ ਵਿੱਚ ਸਨ ਸੋਨਮ ਵਾਂਗਚੁਕ
ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਨੂੰ 26 ਸਤੰਬਰ 2025 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਹ ਕਾਰਵਾਈ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਅਤੇ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਲੇਹ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ ਕੀਤੀ ਗਈ ਸੀ। ਲੇਹ ਦੇ ਜ਼ਿਲ੍ਹਾ ਮੈਜਿਸਟਰੇਟ ਨੇ "ਜਨਤਕ ਵਿਵਸਥਾ ਬਣਾਈ ਰੱਖਣ" ਲਈ ਉਨ੍ਹਾਂ 'ਤੇ NSA ਲਗਾਉਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੋਧਪੁਰ ਜੇਲ੍ਹ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ
ਅੱਧੀ ਸਜ਼ਾ ਕੱਟਣ ਤੋਂ ਬਾਅਦ ਮਿਲੀ ਰਾਹਤ
ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਾਂਗਚੁਕ ਪਹਿਲਾਂ ਹੀ NSA ਦੇ ਤਹਿਤ ਆਪਣੀ ਹਿਰਾਸਤ ਦੀ ਅੱਧੀ ਮਿਆਦ ਪੂਰੀ ਕਰ ਚੁੱਕੇ ਹਨ। ਕੇਂਦਰ ਸਰਕਾਰ ਨੇ ਹੁਣ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਨੂੰ ਰਿਹਾਅ ਕਰਨ ਦਾ ਮਨ ਬਣਾਇਆ ਹੈ। ਬਿਆਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰ ਲੱਦਾਖ ਦੇ ਖੇਤਰ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਵੱਖ-ਵੱਖ ਹਿੱਸੇਦਾਰਾਂ ਅਤੇ ਭਾਈਚਾਰਕ ਆਗੂਆਂ ਨਾਲ ਸਰਗਰਮੀ ਨਾਲ ਗੱਲਬਾਤ ਕਰ ਰਹੀ ਹੈ। ਵਾਂਗਚੁਕ ਦੀ ਰਿਹਾਈ ਨੂੰ ਸਰਕਾਰ ਅਤੇ ਲੱਦਾਖੀ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਘੱਟ ਕਰਨ ਦੇ ਇੱਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
