ਸੋਨੀਆ, ਰਾਹੁਲ, ਪ੍ਰਿਯੰਕਾ ਤੇ ਖੜਗੇ ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ’ਚ ਸ਼ਾਮਲ

Saturday, Feb 11, 2023 - 11:09 AM (IST)

ਸੋਨੀਆ, ਰਾਹੁਲ, ਪ੍ਰਿਯੰਕਾ ਤੇ ਖੜਗੇ ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ’ਚ ਸ਼ਾਮਲ

ਸ਼ਿਲਾਂਗ- ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਦੀ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਮੇਘਾਲਿਆ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 40 ਸਟਾਰ ਪ੍ਰਚਾਰਕਾਂ ’ਚ ਸ਼ਾਮਲ ਹਨ। ਪਾਰਟੀ ਦੀ ਪ੍ਰਚਾਰ ਕਮੇਟੀ ਦੇ ਪ੍ਰਧਾਨ ਡਾ. ਸੇਲੇਸਟਾਈਨ ਲਿੰਗਦੋਹ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਡਾ. ਲਿੰਗਦੋਹ ਨੇ ਕਿਹਾ, ਸਾਡੇ ਸਾਰੇ ਵਿਧਾਇਕਾਂ ਦੇ ਪਾਰਟੀ ਛੱਡਣ ਦੇ ਬਾਵਜੂਦ ਅਸੀਂ ਹਰ ਸੰਘਰਸ਼ ਦਾ ਸਾਹਮਣਾ ਕਰਨ ਵਾਲੇ ਹਾਂ ਕਿਉਂਕਿ ਸਾਡੀ ਜ਼ਮੀਨੀ ਹਮਾਇਤ ਅਜੇ ਵੀ ਬਰਕਰਾਰ ਹੈ। ਇਸ ਤੋਂ ਇਲਾਵਾ ਸਾਡੇ 80 ਫੀਸਦੀ ਉਮੀਦਵਾਰ ਚੋਣ ਜੰਗ ’ਚ ਬਿਲਕੁਲ ਨਵੇਂ ਚਿਹਰੇ ਹਨ। ਫਿਲਹਾਲ, ਕਾਂਗਰਸ ਪਾਰਟੀ ਨੇ 40 ਸਟਾਰ ਪ੍ਰਚਾਰਕਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ’ਚ ਗਾਂਧੀ ਪਰਿਵਾਰ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਹਨ।


author

Rakesh

Content Editor

Related News