ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ''ਚ ਸ਼ਾਮਲ ਕਰਨ ਦਾ ਫ਼ੈਸਲਾ ਸੋਨੀਆ ਗਾਂਧੀ ਲੈਣਗੀ

09/02/2021 3:42:29 AM

ਨਵੀਂ ਦਿੱਲੀ - ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ 'ਤੇ ਅੰਤਿਮ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕਰਨਗੀ ਅਤੇ ਉਨ੍ਹਾਂ ਨੇ ਇਸ ਮੁੱਦੇ 'ਤੇ ਕਈ ਸੀਨੀਅਰ ਨੇਤਾਵਾਂ ਦੇ ਨਾਲ ਚਰਚਾ ਕੀਤੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਕਿਹਾ ਕਿ ਇਨ੍ਹਾਂ ਵਿਚੋਂ ਕੁੱਝ ਨੇਤਾਵਾਂ ਨੇ ਪਾਰਟੀ ਵਿੱਚ ਉਨ੍ਹਾਂ ਦੇ  ਸ਼ਾਮਲ ਹੋਣ 'ਤੇ ਇਤਰਾਜ਼ ਜਤਾਇਆ ਹੈ, ਜਦੋਂ ਕਿ ਹੋਰਾਂ ਨੇ ਇਸ ਦਾ ਸਮਰਥਨ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਪਾਰਟੀ ਲਈ ਲਾਭਕਾਰੀ ਹੋਣਗੇ। ਸੂਤਰਾਂ ਨੇ ਕਿਹਾ ਕਿ ਫ਼ੈਸਲਾ ਸੋਨੀਆ ਗਾਂਧੀ ਨੂੰ ਲੈਣਾ ਹੈ।

ਇਹ ਵੀ ਪੜ੍ਹੋ - ਕਰਨਾਲ 'ਚ ਕਿਸਾਨਾਂ 'ਤੇ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ SDM ਦਾ ਤਬਾਦਲਾ

ਸੂਤਰਾਂ ਨੇ ਕਿਹਾ ਕਿ ਪਿਛਲੇ ਸਾਲ ਗਾਂਧੀ ਨੂੰ ਪੱਤਰ ਲਿਖ ਕੇ ਸੰਗਠਨ ਵਿੱਚ ਬਦਲਾਅ ਦੀ ਮੰਗ ਕਰਨ ਵਾਲੇ ਪਾਰਟੀ ਦੇ 23 ਨੇਤਾਵਾਂ ਦੇ ਸਮੂਹ ਦੇ ਵੀ ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ 'ਤੇ ਇਤਰਾਜ਼ ਜਤਾਏ ਜਾਣ ਦੀ ਜਾਣਕਾਰੀ ਹੈ। ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਨੇਤਾਵਾਂ ਵਿਚਾਲੇ ਇਸ ਮਾਮਲੇ 'ਤੇ ਇੱਕ ਬੈਠਕ ਵਿੱਚ ਚਰਚਾ ਹੋਈ ਸੀ। ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਚੋਣ ਪ੍ਰਬੰਧਨ ਵਿੱਚ ਇੱਕ ਮਹੱਤਵਪੂਰਣ ਭੂਮਿਕਾ ਸੰਭਾਲਣ ਦੀ ਚਰਚਾ ਵਿਚਾਲੇ ਉਨ੍ਹਾਂ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ - ਇਲਾਹਾਬਾਦ ਹਾਈਕੋਰਟ ਦੀ ਟਿੱਪਣੀ, ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਿਆ ਜਾਵੇ

ਹਾਲਾਂਕਿ, ਮਾਮਲਾ ਲੰਬਿਤ ਹੈ ਕਿਉਂਕਿ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ। ਕਿਸ਼ੋਰ ਨੇ ਸ਼ੁਰੂਆਤ ਵਿੱਚ 2014 ਦੀਆਂ ਲੋਕਸਭਾ ਚੋਣਾਂ ਲਈ ਭਾਜਪਾ ਦੇ ਨਾਲ ਕੰਮ ਕੀਤਾ ਸੀ ਅਤੇ ਉਸ ਤੋਂ ਬਾਅਦ ਜਦ (ਯੂ) ਵਿੱਚ ਸ਼ਾਮਲ ਹੋ ਗਏ ਸਨ ਅਤੇ ਪਾਰਟੀ ਦੇ ਉਪ-ਪ੍ਰਧਾਨ ਸਨ। ਕਿਸ਼ੋਰ ਨੇ ਉੱਤਰ ਪ੍ਰਦੇਸ਼ ਵਿੱਚ ਪਿਛਲੀਆਂ ਵਿਧਾਨਸਭਾ ਚੋਣਾਂ ਦੌਰਾਨ ਵੀ ਕਾਂਗਰਸ ਨਾਲ ਕੰਮ ਕੀਤਾ ਸੀ। ਉਨ੍ਹਾਂ ਨੇ ਪੰਜਾਬ ਵਿੱਚ ਪਾਰਟੀ ਦੀ ਸਹਾਇਤਾ ਵੀ ਕੀਤੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News