ਕਾਂਗਰਸੀ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ 'ਚ ਦਾਖਲ
Thursday, Feb 20, 2025 - 10:32 PM (IST)

ਨਵੀਂ ਦਿੱਲੀ - ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵੀਰਵਾਰ ਨੂੰ ਵਿਗੜ ਗਈ। ਉਨ੍ਹਾਂ ਨੂੰ ਸਰ ਗੰਗਾਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੀਟੀਆਈ ਮੁਤਾਬਕ ਉਨ੍ਹਾਂ ਦੀ ਸਿਹਤ ਠੀਕ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਛੁੱਟੀ ਮਿਲਣ ਦੀ ਸੰਭਾਵਨਾ ਹੈ। ਸੋਨੀਆ ਗਾਂਧੀ ਦਸੰਬਰ 2024 ਨੂੰ 78 ਸਾਲ ਦੀ ਹੋ ਗਈ ਹਨ।