ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਦਿੱਲੀ ਦੇ ਗੰਗਾਰਾਮ ਹਸਪਤਾਲ 'ਚ ਦਾਖ਼ਲ

Friday, Mar 03, 2023 - 01:53 PM (IST)

ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਦਿੱਲੀ ਦੇ ਗੰਗਾਰਾਮ ਹਸਪਤਾਲ 'ਚ ਦਾਖ਼ਲ

ਨਵੀਂ ਦਿੱਲੀ (ਕਮਲ ਕਾਂਸਲ)- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ। 

ਸਰ ਗੰਗਾਰਾਮ ਹਸਪਤਾਲ ਵਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਅਨੁਸਾਰ, ਸੋਨੀਆ ਗਾਂਧੀ ਦਾ ਚੈਸਟ ਮੈਡੀਸਿਨ ਡਿਪਾਰਟਮੈਂਟ ਦੇ ਸੀਨੀਅਰ ਕੰਸਲਟੈਂਟ ਡਾ. ਅਰੂਪ ਬਾਸੂ ਦੀ ਨਿਗਰਾਨੀ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ 2 ਮਾਰਚ ਯਾਨੀ ਵੀਰਵਾਰ ਨੂੰ ਬੁਖ਼ਾਰ ਹੋਣ ਤੋਂ ਬਾਅਦ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।'' ਇਸ ਤੋਂ ਪਹਿਲਾਂ 4 ਜਨਵਰੀ ਨੂੰ ਸੋਨੀਆ ਗਾਂਧੀ ਨੂੰ ਇੰਫੈਕਸ਼ਨ ਕਾਰਨ ਇਲਾਜ ਲਈ ਸਰ ਗੰਗਾਰਾਮ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਕੁਝ ਦਿਨਾਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ।


author

DIsha

Content Editor

Related News