ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਗੰਗਾਰਾਮ ਹਸਪਤਾਲ ''ਚ ਦਾਖਲ

Thursday, Jul 30, 2020 - 10:36 PM (IST)

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਗੰਗਾਰਾਮ ਹਸਪਤਾਲ ''ਚ ਦਾਖਲ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀਰਵਾਰ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ 'ਚ ਦਾਖਲ ਹੋਈ ਜਿਥੇ ਉਨ੍ਹਾਂ ਦੀ ਸਿਹਤ ਦੀ ਰੂਟੀਨ ਜਾਂਚ ਕੀਤੀ ਜਾਵੇਗੀ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਾਮ ਕਰੀਬ ਸੱਤ ਵਜੇ ਰੂਟੀਨ ਜਾਂਚ ਲਈ ਦਾਖਲ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸੋਨੀਆ ਦੀ ਹਾਲਤ ਸਥਿਰ ਹੈ। ਜ਼ਿਕਰਯੋਗ ਹੈ ਕਿ ਸੋਨੀਆ ਨੇ ਸੋਮਵਾਰ ਸਵੇਰੇ ਪਾਰਟੀ ਦੇ ਰਾਜਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵੀ ਕੀਤੀ।

PunjabKesari


author

Gurdeep Singh

Content Editor

Related News