ਕੋਰੋਨਾ ਪੀੜਤ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਗਿਆ ਦਾਖ਼ਲ
Sunday, Jun 12, 2022 - 03:15 PM (IST)
ਨਵੀਂ ਦਿੱਲੀ– ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਕੋਰੋਨਾ ਵਾਇਰਸ ਸਬੰਧੀ ਦਿੱਕਤਾਂ ਕਾਰਨ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ’ਚ ਸੋਨੀਆ ਗਾਂਧੀ ਨੂੰ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਖ਼ੁਦ ਨੂੰ ਘਰ ’ਚ ਇਕਾਂਤਵਾਸ ਕੀਤਾ ਸੀ।
ਇਹ ਵੀ ਪੜ੍ਹੋ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਸੋਨੀਆ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ, ‘‘ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ 19 (ਕੋਰੋਨਾ) ਸਬੰਧੀ ਦਿੱਕਤਾਂ ਦੇ ਚੱਲਦੇ ਅੱਜ ਗੰਗਾ ਰਾਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਨਿਗਰਾਨੀ ਲਈ ਹਸਪਤਾਲ ’ਚ ਰੱਖਿਆ ਜਾਵੇਗਾ। ਅਸੀਂ ਕਾਂਗਰਸ ਦੇ ਲੋਕਾਂ ਦੇ ਨਾਲ-ਨਾਲ ਸਾਰੇ ਸ਼ੁਭਚਿੰਤਕਾਂ ਦੀ ਚਿੰਤਾ ਅਤੇ ਸ਼ੁਭ ਇੱਛਾਵਾਂ ਲਈ ਧੰਨਵਾਦ ਕਰਦੇ ਹਾਂ।’’
ਇਹ ਵੀ ਪੜ੍ਹੋ- 42 ਘੰਟਿਆਂ ਤੋਂ ਰਾਹੁਲ ਲੜ ਰਿਹੈ ਜ਼ਿੰਦਗੀ ਦੀ ਜੰਗ; ਬੋਰਵੈੱਲ ’ਚ ਡਿੱਗੇ ਮਾਸੂਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਤੋਂ ਪੀੜਤ ਹੋ ਗਈ। ਉਨ੍ਹਾਂ ਤੋਂ ਇਲਾਵਾ ਮੀਟਿੰਗ ਵਿਚ ਆਏ ਕੁਝ ਆਗੂ ਵੀ ਲਾਗ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ 8 ਜੂਨ ਨੂੰ ਈ.ਡੀ. ਸਾਹਮਣੇ ਪੇਸ਼ ਹੋਣਾ ਸੀ ਪਰ ਜਾਂਚ ਰਿਪੋਰਟ ਵਿਚ ਵੀ ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੈਸ਼ਨਲ ਹੈਰਾਲਡ ਕੇਸ ’ਚ ਪੇਸ਼ ਹੋਣ ਲਈ ਈ.ਡੀ ਤੋਂ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਉਨ੍ਹਾਂ ਦਾ ਟੈਸਟ ਸਮੇਂ ਸਿਰ ਕਰਵਾਇਆ ਜਾਵੇਗਾ ਪਰ ਡਾਕਟਰਾਂ ਨੇ ਉਸ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।