ਸੋਨੀਆ ਗਾਂਧੀ ਨੇ ਓਡੀਸ਼ਾ ''ਚ ਵਾਪਰੇ ਰੇਲ ਹਾਦਸੇ ''ਤੇ ਜਤਾਇਆ ਦੁੱਖ
Saturday, Jun 03, 2023 - 03:48 PM (IST)
ਨਵੀਂ ਦਿੱਲੀ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿਚ ਵਾਪਰੇ ਭਿਆਨਕ ਰੇਲ ਹਾਦਸੇ 'ਚ ਕਈ ਯਾਤਰੀਆਂ ਦੀ ਮੌਤ ਹੋਣ 'ਤੇ ਸ਼ਨੀਵਾਰ ਨੂੰ ਦੁੱਖ ਜਤਾਇਆ ਅਤੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ 'ਤੇ ਸੰਖੇਪ ਬਿਆਨ ਵਿਚ ਕਿਹਾ ਕਿ ਓਡੀਸ਼ਾ 'ਚ ਭਿਆਨਕ ਰੇਲ ਹਾਦਸੇ ਤੋਂ ਬਹੁਤ ਦੁਖੀ ਹਾਂ। ਮੈਂ ਸਾਰੇ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦੀ ਹਾਂ।
ਇਹ ਵੀ ਪੜ੍ਹੋ- ਰੇਲ ਹਾਦਸੇ ਮਗਰੋਂ ਓਡੀਸ਼ਾ ਪਹੁੰਚੇ ਰੇਲ ਮੰਤਰੀ ਅਸ਼ਵਨੀ, ਕਿਹਾ- ਸਾਰਾ ਧਿਆਨ ਰਾਹਤ ਅਤੇ ਬਚਾਅ ਕੰਮ 'ਤੇ
ਦੱਸ ਦੇਈਏ ਕਿ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਰੇਲ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲਗੱਡੀ ਨਾਲ ਟਕਰਾਉਣ ਨਾਲ ਜੁੜੇ ਰੇਲ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਸ਼ਨੀਵਾਰ ਨੂੰ ਵਧ ਕੇ 288 ਹੋ ਗਈ ਹੈ। ਹਾਦਸੇ ਵਿਚ 900 ਤੋਂ ਵਧੇਰੇ ਲੋਕ ਜ਼ਖ਼ਮੀ ਵੀ ਹੋਏ ਹਨ।
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਆਪਣਿਆਂ ਨੂੰ ਲੱਭਦੀਆਂ ਰੋਂਦੀਆਂ ਅੱਖਾਂ, ਮ੍ਰਿਤਕਾਂ ਦੀ ਗਿਣਤੀ ਹੋਈ 288
ਓਧਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਸ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਓਡੀਸ਼ਾ 'ਚ ਭਿਆਨਕ ਰੇਲ ਹਾਦਸੇ ਕਾਰਨ ਗੰਭੀਰ ਰਾਸ਼ਟਰੀ ਤ੍ਰਾਸਦੀ ਦੀ ਇਸ ਘੜੀ ਵਿਚ ਮੈਂ ਕਾਂਗਰਸ ਪਾਰਟੀ ਦੇ ਪੂਰੇ ਸੰਗਠਨ ਨੂੰ ਹਰ ਸੰਭਵ ਅਤੇ ਜ਼ਰੂਰੀ ਮਦਦ ਕਰਨ ਦਾ ਨਿਰਦੇਸ਼ ਦਿੱਤਾ ਹੈ। ਵੱਖ-ਵੱਖ ਸੂਬਿਆਂ ਤੋਂ ਕਾਂਗਰਸ ਦੇ ਕਈ ਨੇਤਾ ਜਾਂ ਤਾਂ ਪਹਿਲਾਂ ਹੀ ਪਹੁੰਚ ਚੁੱਕੇ ਹਨ ਜਾਂ ਜਲਦ ਹੀ ਬਾਲਾਸੋਰ ਪਹੁੰਚਣਗੇ।
ਇਹ ਵੀ ਪੜ੍ਹੋ- ਭਾਰਤ 'ਚ ਪਿਛਲੇ 15 ਸਾਲਾਂ 'ਚ ਵਾਪਰੇ ਵੱਡੇ ਰੇਲ ਹਾਦਸੇ, ਓਡੀਸ਼ਾ 'ਚ ਵਾਪਰਿਆ ਰੇਲ ਹਾਦਸਾ ਸਭ ਤੋਂ ਭਿਆਨਕ
ਖੜਗੇ ਨੇ ਇਸ ਦੇ ਨਾਲ ਹੀ ਕਿਹਾ ਕਿ ਮੈਂ ਇਕ ਵਾਰ ਫਿਰ ਦੁਖੀ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਸਾਡੇ ਕੋਲ ਪ੍ਰਧਾਨ ਮੰਤਰੀ ਅਤੇ ਰੇਲ ਮੰਤਰੀ ਤੋਂ ਪੁੱਛਣ ਲਈ ਬਹੁਤ ਸਾਰੇ ਸਵਾਲ ਹਨ ਪਰ ਉਹ ਉਡੀਕ ਕਰ ਸਕਦੇ ਹਨ ਕਿਉਂਕਿ ਫੌਰੀ ਕੰਮ ਬਚਾਅ ਅਤੇ ਰਾਹਤ ਦਾ ਹੈ।