ਸੋਨੀਆ ਗਾਂਧੀ ਨੇ ਸਾਬਕਾ ਵਿਦੇਸ਼ ਮੰਤਰੀ ਕੇ.ਨਟਵਰ ਸਿੰਘ ਦੇ ਦੇਹਾਂਤ ''ਤੇ ਪ੍ਰਗਟ ਕੀਤਾ ਦੁੱਖ

Monday, Aug 12, 2024 - 01:23 PM (IST)

ਨਵੀਂ ਦਿੱਲੀ (ਭਾਸ਼ਾ) - ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸਾਬਕਾ ਵਿਦੇਸ਼ ਮੰਤਰੀ ਕੇ.ਨਟਵਰ ਸਿੰਘ ਦੇ ਦੇਹਾਂਤ 'ਤੇ ਸੋਮਵਾਰ ਨੂੰ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਮਾਮਲਿਆਂ 'ਚ ਮਹੱਤਵਪੂਰਨ ਯੋਗਦਾਨ ਪਾਇਆ। ਸਿੰਘ ਦੀ ਪਤਨੀ ਹੇਮਿੰਦਰ ਕੁਮਾਰੀ ਨੂੰ ਲਿਖੇ ਪੱਤਰ ਵਿੱਚ ਸੋਨੀਆ ਗਾਂਧੀ ਨੇ ਕਿਹਾ ਕਿ ਉਹਨਾਂ ਨੂੰ ਸਿੰਘ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁਖ ਹੋਇਆ ਹੈ।

ਇਹ ਵੀ ਪੜ੍ਹੋ - ਕਲਯੁੱਗੀ ਪਿਓ ਨੇ ਦੋ ਧੀਆਂ ਨੂੰ ਵਾਲਾਂ ਤੋਂ ਫੜ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ, ਹੈਰਾਨ ਕਰੇਗੀ ਵਜ੍ਹਾ

ਉਹਨਾਂ ਨੇ ਆਪਣੇ ਸ਼ੋਕ ਪੱਤਰ ਵਿੱਚ ਕਿਹਾ, “ਆਪਣੇ ਜੀਵਨ ਸਾਥੀ ਨੂੰ ਗੁਆਉਣਾ ਤੁਹਾਡੇ ਲਈ ਬਹੁਤ ਦੁਖਦਾਈ ਹੋਵੇਗਾ। ਆਪਣੇ ਜੀਵਨ ਵਿੱਚ ਉਹਨਾਂ ਨੇ ਵਿਭਿੰਨ ਖੇਤਰਾਂ ਵਿੱਚ ਯੋਗਦਾਨ ਪਾਇਆ ਅਤੇ ਆਪਣੇ ਪੇਸ਼ੇਵਰ ਕਰੀਅਰ ਵਿੱਚ ਰਾਸ਼ਟਰੀ ਮਾਮਲਿਆਂ ਨੂੰ ਰੂਪ ਦੇਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ।'' ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, "ਉਨ੍ਹਾਂ ਦੇ ਬਹੁਤ ਸਾਰੇ ਦੋਸਤ ਉਨ੍ਹਾਂ ਨੂੰ ਯਾਦ ਕਰਨਗੇ। ਮੈਂ ਤੁਹਾਡੇ ਅਤੇ ਤੁਹਾਡੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ।''

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਦੱਸ ਦੇਈਏ ਕਿ ਸ਼ਨੀਵਾਰ ਦੇਰ ਰਾਤ ਨਟਵਰ ਸਿੰਘ ਦੀ ਮੌਤ ਹੋ ਗਈ। ਉਹ 93 ਸਾਲ ਦੇ ਸਨ। ਉਹ 2004-05 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਵਿੱਚ ਵਿਦੇਸ਼ ਮੰਤਰੀ ਸਨ। ਉਹਨਾਂ ਨੇ ਪਾਕਿਸਤਾਨ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਕੰਮ ਕੀਤਾ ਅਤੇ 1966 ਤੋਂ 1971 ਤੱਕ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਫ਼ਤਰ ਨਾਲ ਜੁੜੇ ਰਹੇ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News