ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧਣ ਨੂੰ ਲੈ ਕੇ ਸੋਨੀਆ ਨੇ ਸਰਕਾਰ ''ਤੇ ਕੀਤਾ ਤਿੱਖਾ ਹਮਲਾ

01/07/2021 4:15:48 PM

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਨੂੰ ਜਨਤਾ ਦੀ ਫ਼ਿਕਰ ਨਹੀਂ ਹੈ ਅਤੇ ਇਸ ਲਈ ਕਿਸਾਨ ਉਸ ਦੀਆਂ ਨੀਤੀਆਂ ਤੋਂ ਪੀੜਤ ਹੋ ਕੇ ਸੜਕਾਂ 'ਤੇ ਅੰਦੋਲਨ ਕਰ ਰਹੇ ਹਨ। ਸੋਨੀਆ ਨੇ ਬਿਆਨ ਜਾਰੀ ਕਰ ਕੇ ਜਨਤਾ ਨੂੰ ਰਾਹਤ ਦੇਣ ਲਈ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਅਤੇ ਹੱਡ ਕੰਬਾਉਣ ਵਾਲੀ ਸਰਦੀ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਲੱਖਾਂ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨ ਲਈ ਖੇਤੀ ਸੰਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ : ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ, ਖਾਣੇ ਤੋਂ ਲੈ ਕੇ ਹਰ ਵਿਵਸਥਾ ਨਾਲ ਜਾ ਰਹੇ ਕਿਸਾਨ

ਦੱਸਣਯੋਗ ਹੈ ਕਿ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵਲੋਂ ਲਗਾਤਾਰ ਦੂਜੇ ਦਿਨ ਕੀਮਤਾਂ 'ਚ ਵਾਧਾ ਕਰਨ ਤੋਂ ਬਾਅਦ ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ ਵੀਰਵਾਰ ਨੂੰ 84.20 ਰੁਪਏ ਪ੍ਰਤੀ ਲੀਟਰ ਹੋ ਗਈ, ਜੋ ਹੁਣ ਤੱਕ ਦਾ ਉੱਚਾ ਪੱਧਰ ਹੈ। ਤੇਲ ਮਾਰਕੀਟਿੰਗ ਕੰਪਨੀਆਂ ਦੀ ਮੁੱਲ ਨੋਟੀਫਿਕੇਸ਼ਨ ਅਨੁਸਾਰ, ਐਤਵਾਰ ਨੂੰ ਪੈਟਰੋਲ ਦੀ ਕੀਮਤ 'ਚ 23 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਹੁਣ ਪੈਟਰੋਲ ਦੀ ਕੀਮਤ 84.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 74.38 ਰੁਪਏ ਹੋ ਗਈ ਹੈ। ਮੁੰਬਈ 'ਚ ਪੈਟਰੋਲ 90.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.07 ਰੁਪਏ ਪ੍ਰਤੀ ਲੀਟਰ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News