ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ: ਸੋਨੀਆ

Thursday, Jun 24, 2021 - 01:50 PM (IST)

ਆਸਮਾਨ ਛੂਹਦੀ ਮਹਿੰਗਾਈ ਨੇ ਤੋੜ ਦਿੱਤੀ ਆਮ ਲੋਕਾਂ ਦੀ ਕਮਰ: ਸੋਨੀਆ

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜਾਰੀ ਵਾਧੇ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤੇਲ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਆਸਮਾਨ ਛੂਹ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਸੋਨੀਆ ਨੇ ਵੀਰਵਾਰ ਨੂੰ ਇੱਥੇ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਜਿਸ ’ਚ ਤੇਲ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਕੀਮਤ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ।

ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਕੋਰੋਨਾ ਦੀ ਦੂਜੀ ਲਹਿਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮਹਾਮਾਰੀ ਅਣਗਿਣਤ ਪਰਿਵਾਰਾਂ ’ਤੇ ਕਹਿਰ ਬਣ ਕੇ ਟੁੱਟੀ ਅਤੇ ਇਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੱਖਾਂ ਲੋਕਾਂ ਨੂੰ ਮਹਾਮਾਰੀ ’ਚ ਜਾਨ ਗੁਆਉਣੀ ਪਈ ਅਤੇ ਅਣਗਿਣਤ ਪਰਿਵਾਰਾਂ ਨੂੰ ਇਸ ਕਹਿਰ ਤੋਂ ਆਪਣਿਆਂ ਨੂੰ ਗੁਆਉਣਾ ਪਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਨੇ ਕਿਹਾ ਕਿ ਹੁਣ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਵਿਚ ਦੂਜੀ ਲਹਿਰ ਵਾਂਗ ਬਦਕਿਸਮਤੀਪੂਰਨ ਸਥਿਤੀ ਮੁੜ ਨਾ ਬਣੇ, ਇਸ ਲਈ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੋਰੋਨਾ ਦੀ ਲੜਾਈ ’ਚ ਹੁਣ ਤੱਕ ਸਰਕਾਰ ਵਲੋਂ ਜੋ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਉਜਾਗਰ ਕਰਨ ਲਈ ਕਾਂਗਰਸ ਨੇ ਸ਼ਵੇਤ ਪੱਤਰ ਤਿਆਰ ਕੀਤਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਇਨ੍ਹਾਂ ਸੁਝਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਦਮ ਚੁੱਕੇਗੀ ਅਤੇ ਸੰਭਾਵਿਤ ਤੀਜੀ ਲਹਿਰ ਦੇ ਅਸਰ ਨੂੰ ਘੱਟ ਕੀਤਾ ਜਾ ਸਕੇਗਾ।


author

Tanu

Content Editor

Related News