ਰਾਏਬਰੇਲੀ: ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ ਪੂਜਾ

04/11/2019 1:22:27 PM

ਰਾਏਬਰੇਲੀ- ਲੋਕ ਸਭਾ ਚੋਣਾਂ ਲਈ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅੱਜ ਯੂ. ਪੀ. ਦੀ ਰਾਏਬਰੇਲੀ ਸੀਟ ਤੋਂ ਨਾਮਜ਼ਦਗੀ ਪੱਤਰ ਭਰੇਗੀ। ਮਿਲੀ ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਕਾਂਗਰਸ ਦਫਤਰ 'ਚ ਪੂਜਾ ਕੀਤੀ। ਇਸ ਮੌਕੇ 'ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਵਾਡਰਾ ਵੀ ਸ਼ਾਮਲ ਹੋਏ। ਇਸ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਲਈ ਕੁਲੈਕਟਰ ਦਫਤਰ ਤੱਕ 700 ਮੀਟਰ ਦਾ ਰੋਡ ਸ਼ੋਅ ਕਰਨਗੇ। 

PunjabKesari
ਜ਼ਿਕਰਯੋਗ ਹੈ ਕਿ ਰਾਏਬਰੇਲੀ ਲੋਕ ਸਭਾ ਸੀਟ 'ਤੇ ਚੋਣਾਂ ਪੰਜਵੇਂ ਪੜਾਅ ਦੇ ਤਹਿਤ 6 ਮਈ ਨੂੰ ਹੋਣਗੀਆਂ।


Iqbalkaur

Content Editor

Related News