ਬੈਠਕ ''ਚ ਬੋਲੇ ਰਾਹੁਲ ਗਾਂਧੀ- ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਨਿਭਾਵਾਂਗਾ

Saturday, Dec 19, 2020 - 07:01 PM (IST)

ਬੈਠਕ ''ਚ ਬੋਲੇ ਰਾਹੁਲ ਗਾਂਧੀ- ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਨਿਭਾਵਾਂਗਾ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬੈਠਕ 'ਚ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਸ਼ਨੀਵਾਰ ਨੂੰ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਇਕ ਵਾਰ ਫਿਰ ਤੋਂ ਪਾਰਟੀ ਦੀ ਕਮਾਨ ਸੰਭਾਲਣ। ਜਿਸ 'ਤੇ ਰਾਹੁਲ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਨਿਭਾਉਣਗੇ। ਨਾਲ ਹੀ, ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਨੂੰ ਚੁਣਨ ਦਾ ਫੈਸਲਾ ਚੋਣਾਂ 'ਤੇ ਛੱਡਣਾ ਚਾਹੀਦਾ। ਸੂਤਰਾਂ ਨੇ ਇਹ ਵੀ ਦੱਸਿਆ ਕਿ ਮੌਜੂਦ ਸਾਰੇ ਨੇਤਾਵਾਂ ਨੇ ਇਕਮਤ ਨਾਲ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਇੱਛਾ ਜ਼ਾਹਰ ਕੀਤੀ। ਇਨ੍ਹਾਂ ਨੇਤਾਵਾਂ 'ਚ ਕਈ ਅਜਿਹੇ ਸੀਨੀਅਰ ਨੇਤਾ ਵੀ ਸ਼ਾਮਲ ਸਨ, ਜਿਨ੍ਹਾਂ ਨੇ ਸਰਗਰਮ ਅਗਵਾਈ ਅਤੇ ਵਿਆਪਕ ਸੰਗਠਨਾਤਮਕ ਤਬਦੀਲੀ ਦੀ ਮੰਗ ਨੂੰ ਲੈ ਕੇ ਪਹਿਲੇ ਚਿੱਠੀ ਲਿਖੀ ਹੈ।

ਇਹ ਵੀ ਪੜ੍ਹੋ : PM ਮੋਦੀ ਦਾ ਕਿਸਾਨਾਂ ਨੂੰ ਸੰਦੇਸ਼- ਹਰ ਮੁੱਦੇ 'ਤੇ ਸਿਰ ਝੁਕਾ ਕੇ ਗੱਲ ਕਰਨ ਨੂੰ ਤਿਆਰ ਹੈ ਸਰਕਾਰ

ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਕਿਹਾ,''ਮੈਂ ਸੀਨੀਅਰ ਨੇਤਾਵਾਂ ਨੂੰ ਮਹੱਤਵ ਦਿੰਦਾ ਹਾਂ। ਇਨ੍ਹਾਂ 'ਚੋਂ ਬਹੁਤ ਸਾਰੇ ਲੋਕਾਂ ਨੇ ਮੇਰੇ ਪਿਤਾ ਨਾਲ ਕੰਮ ਕੀਤਾ ਹੈ।'' ਪ੍ਰਧਾਨ ਬਣਨ ਦੇ ਸੀਨੀਅਰ ਨੇਤਾਵਾਂ ਦੀ ਅਪੀਲ 'ਤੇ ਉਨ੍ਹਾਂ ਨੇ ਕਿਹਾ,''ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਨਿਭਾਉਣ ਲਈ ਤਿਆਰ ਹਾਂ।'' ਸੂਤਰਾਂ ਅਨੁਸਾਰ, ਜ਼ਿੰਮੇਵਾਰੀ ਨਿਭਾਉਣ  ਲਈ ਤਿਆਰ ਕਰਨ ਦੀ ਗੱਲ ਕਰਨ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਬਾਰੇ ਫੈਸਲਾ ਚੋਣ 'ਤੇ ਛੱਡਿਆ ਜਾਣਾ ਚਾਹੀਦਾ। ਬੈਠਕ 'ਚ ਸੋਨੀਆ ਗਾਂਧੀ ਨੇ ਕਿਹਾ ਕਿ ਸਾਰੇ ਨੇਤਾਵਾਂ ਨੂੰ ਨਾਲ ਮਿਲ ਕੇ ਚੱਲਣ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਸੋਨੀਆ ਨੇ ਨਾਰਾਜ਼ ਚੱਲ ਰਹੇ ਨੇਤਾਵਾਂ ਨਾਲ ਕੀਤੀ ਮੁਲਾਕਾਤ, ਪਾਰਟੀ ਦੇ ਭਵਿੱਖ ਨੂੰ ਲੈ ਕੇ ਹੋਈ ਚਰਚਾ
 


author

DIsha

Content Editor

Related News