ਸੋਨੀਆ ਗਾਂਧੀ ਮੁੜ ਚੁਣੀ ਗਈ ਕਾਂਗਰਸ ਸੰਸਦੀ ਦਲ ਦੀ ਮੁਖੀ

06/08/2024 7:42:15 PM

ਨਵੀਂ ਦਿੱਲੀ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਪਾਰਟੀ ਸੰਸਦੀ ਦਲ ਦੀ ਮੁਖੀ ਚੁਣਿਆ ਗਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੰਵਿਧਾਨ ਸਦਨ (ਪੁਰਾਣੀ ਸੰਸਦ) ਦੇ ਕੇਂਦਰੀ ਰੂਮ 'ਚ ਹੋਈ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਪਾਰਟੀ ਪ੍ਰਧਾਨ ਮਲਿੱਕਾਰਜੁਨ ਖੜਗੇ ਨੇ ਸੋਨੀਆ ਗਾਂਧੀ ਨੂੰ ਸੀ.ਪੀ.ਸੀ. ਮੁਖੀ ਨਿਯੁਕਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਪਾਰਟੀ ਦੇ ਦੇ ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। 

PunjabKesari

ਸੋਨੀਆ ਗਾਂਧੀ ਨੂੰ ਸੀ.ਪੀ.ਸੀ. ਮੁਖੀ ਚੁਣਨ ਤੋਂ ਪਹਿਲਾਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ, ਜਿਸ ਵਿੱਚ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਬੇਨਤੀ ਕੀਤੀ ਗਈ ਸੀ। ਇਸ ਲੋਕ ਸਭਾ ਚੋਣ ਵਿੱਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ।


Rakesh

Content Editor

Related News