ਔਰਤਾਂ ਨਾਲ ਜਬਰ ਜ਼ਨਾਹ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਨਹੀਂ ਮਨਾਏਗੀ ਜਨਮਦਿਨ
Sunday, Dec 08, 2019 - 03:46 PM (IST)

ਨਵੀਂ ਦਿੱਲੀ—ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਔਰਤਾਂ ਨਾਲ ਵਾਪਰ ਰਹੀਆਂ ਜਬਰ ਜ਼ਨਾਹ ਦੀਆਂ ਵੱਧ ਰਹੀਆਂ ਘਟਨਾਵਾਂ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਉਹ ਆਪਣਾ ਜਨਮਦਿਨ ਨਹੀਂ ਮਨਾਏਗੀ ਕਿਉਂਕਿ ਉਹ ਇਨ੍ਹਾਂ ਘਟਨਾਵਾਂ ਤੋਂ ਦੁਖੀ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਸੋਨੀਆ ਗਾਂਧੀ 73 ਸਾਲ ਦੀ ਹੋ ਜਾਵੇਗੀ।
ਮਾਹਰਾਂ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸੀਆਂ 'ਚ ਜਬਰ ਜ਼ਨਾਹ ਦੀਆਂ ਘਟਨਾਵਾਂ ਤੋਂ ਕਾਂਗਰਸ ਪ੍ਰਧਾਨ ਦੁਖੀ ਹੈ। ਉਨ੍ਹਾਂ ਦਾ ਇਹ ਫੈਸਲਾ ਉਨਾਵ ਜਬਰ ਜ਼ਨਾਹ ਪੀੜਤਾ ਦੀ ਦਿੱਲੀ ਹਸਪਤਾਲ 'ਚ ਮੌਤ ਹੋਣ ਤੋਂ ਬਾਅਦ ਆਇਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਜਬਰ ਜ਼ਨਾਹ ਅਤੇ ਹੱਤਿਆ ਕੀਤੀ ਗਈ ਸੀ। ਦੇਸ਼ ਭਰ 'ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਦੇਸ਼ ਭਰ 'ਚ ਗੁੱਸਾ ਦੀ ਲਹਿਰ ਫੈਲੀ ਹੋਈ ਹੈ।