ਜੇਤਲੀ ਦੇ ਦਿਹਾਂਤ ''ਤੇ ਸੋਨੀਆ ਗਾਂਧੀ ਨੇ ਸੰਗੀਤਾ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਦੁੱਖ
Sunday, Aug 25, 2019 - 01:14 PM (IST)

ਨਵੀਂ ਦਿੱਲੀ—ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਉਨ੍ਹਾਂ ਦੇ ਘਰ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ। ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਜੇਤਲੀ ਦੀ ਪਤਨੀ ਸੰਗੀਤਾ ਜੇਤਲੀ ਨੂੰ ਪੱਤਰ ਲਿਖ ਕੇ ਆਪਣਾ ਦੁੱਖ ਪ੍ਰਗਟ ਕੀਤਾ। ਪੱਤਰ 'ਚ ਸੋਨੀਆ ਗਾਂਧੀ ਨੇ ਲਿਖਿਆ,''ਮੈਨੂੰ ਤੁਹਾਡੇ ਪਤੀ ਅਰੁਣ ਜੇਤਲੀ ਜੀ ਦੇ ਬੇਵਕਤ ਦਿਹਾਂਤ ਹੋਣ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਲਿਖਿਆ ਕਿ ਜੇਤਲੀ ਜੀ ਉਹ ਵਿਅਕਤੀ ਸੀ, ਜੋ ਪਾਰਟੀ ਦੀ ਰਾਜਨੀਤੀ ਤੋਂ ਇਲਾਵਾ ਜ਼ਿੰਦਗੀ ਦੇ ਹਰ ਵਰਗ 'ਚ ਦੋਸਤ ਅਤੇ ਪ੍ਰਸ਼ੰਸਕ ਸਨ। ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ, ਰਾਜਸਭਾ 'ਚ ਨੇਤਾ ਪੱਖਪਾਤ ਅਤੇ ਸੁਪਰੀਮ ਕੋਰਟ ਦੇ ਵਕੀਲ ਦੇ ਤੌਰ 'ਤੇ ਉਨ੍ਹਾਂ ਦੀ ਬੌਧਿਕ ਸਮਰੱਥਾ, ਯੋਗਤਾ ਅਤੇ ਸੰਚਾਰ ਹੁਨਰ ਚੰਗੀ ਤਰ੍ਹਾਂ ਜਾਣੇ ਜਾਂਦੇ ਹਨ। ''
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਲਿਖਿਆ, ''ਜੇਤਲੀ ਜੀ ਨੇ ਬੀਮਾਰੀ ਨਾਲ ਆਖਰੀ ਦਮ ਤੱਕ ਲੜਾਈ ਲੜੀ। ਉਨ੍ਹਾਂ ਦਾ ਜਾਣਾ ਇਸ ਮਾਇਨੇ 'ਚ ਹੋਰ ਵੀ ਦੁਖਦਾਇਕ ਹੈ, ਕਿਉਂਕਿ ਉਨ੍ਹਾਂ ਨੇ ਜਨਤਕ ਜੀਵਨ 'ਚ ਬਹੁਤ ਯੋਗਦਾਨ ਦੇਣਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲਿਖਿਆ ਕਿ ਜੇਤਲੀ ਨੇ ਇੱਕ ਜਨਤਕ ਸ਼ਖਸੀਅਤ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਲੰਬੇ ਸਮੇਂ ਤੱਕ ਸੇਵਾ ਕੀਤੀ। ਜਨਤਕ ਜੀਵਨ 'ਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।''
ਦੱਸ ਦੇਈਏ ਕਿ ਪਿਛਲੇ ਕਈ ਦਿਨਾਂ 'ਚ ਏਮਜ਼ 'ਚ ਭਰਤੀ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 66 ਸਾਲ ਸੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਸਾਹ ਲੈਣ 'ਚ ਦਿੱਕਤ ਆਉਣ ਕਾਰਨ ਉਨ੍ਹਾਂ ਨੂੰ 9 ਅਗਸਤ ਨੂੰ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅੱਜ ਭਾਵ ਐਤਵਾਰ ਨੂੰ ਬਾਅਦ ਦੁਪਹਿਰ ਦਿੱਲੀ ਦੇ ਨਿਗਮਬੋਧ 'ਤੇ ਰਾਸ਼ਟਰੀ ਸਨਮਾਣ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।