ਸੋਨੀਆ ਗਾਂਧੀ ਨੇ ''ਜੀ 23'' ਦੇ ਕੁਝ ਨੇਤਾਵਾਂ ਨਾਲ ਕੀਤੀ ਮੁਲਾਕਾਤ

03/22/2022 4:21:45 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੁਲਾਮ ਨਬੀ ਆਜ਼ਾਦ ਨਾਲ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਮੰਗਲਵਾਰ ਨੂੰ 'ਜੀ 23' ਸਮੂਹ ਦੇ ਕੁਝ ਹੋਰ ਨੇਤਾਵਾਂ ਨਾਲ ਬੈਠਕ ਕੀਤੀ। ਰਾਜ ਸਭਾ 'ਚ ਕਾਂਗਰਸ ਦੇ ਉੱਪ ਨੇਤਾ ਆਨੰਦ ਸ਼ਰਮਾ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸੋਨੀਆ ਗਾਂਧੀ ਦੇ ਘਰ '10 ਜਨਪਥ' ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਵਿਚ, ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਆਜ਼ਾਦ ਨੇ ਵੀ ਸਮੂਹ ਦੇ ਕੁਝ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਲੀਡਰਸ਼ਿਪ 'ਜੀ 23' ਦਾ ਪੱਖ ਸੁਣ ਕੇ ਮਤਭੇਦਾਂ ਨੂੰ ਦੂਰ ਕਰ ਕੇ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹੱਲ ਕੱਢਣਾ ਚਾਹੁੰਦਾ ਹੈ।

PunjabKesari

'ਜੀ 23' ਦੇ ਪ੍ਰਮੁੱਖ ਮੈਂਬਰ ਆਜ਼ਾਦ ਨੇ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਫਿਲਹਾਲ ਅਗਵਾਈ ਤਬਦੀਲੀ ਦਾ ਕੋਈ ਮੁੱਦਾ ਨਹੀਂ ਹੈ ਅਤੇ ਉਨ੍ਹਾਂ ਨੇ ਸਿਰਫ਼ ਸੰਗਠਨ ਨੂੰ ਮਜ਼ਬੂਤ ਬਣਾਉਣ ਅਤੇ ਅੱਗੇ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਆਪਣੇ ਸੁਝਾਅ ਦਿੱਤੇ ਹਨ। ਆਜ਼ਾਦ ਦਾ ਇਹ ਬਿਆਨ ਇਸ ਮਾਇਨੇ 'ਚ ਅਹਿਮ ਸੀ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ 'ਜੀ 23' ਦੇ ਉਨ੍ਹਾਂ ਦੇ ਸਾਥੀ ਕਪਿਲ ਸਿੱਬਲ ਨੇ ਇਕ ਇੰਟਰਵਿਊ 'ਚ ਖੁੱਲ੍ਹ ਕੇ ਕਿਹਾ ਸੀ ਕਿ ਗਾਂਧੀ ਪਰਿਵਾਰ ਨੂੰ ਅਗਵਾਈ ਛੱਡ ਦੇਣੀ ਚਾਹੀਦੀ ਹੈ ਅਤੇ ਕਿਸੇ ਹੋਰ ਨੇਤਾ ਨੂੰ ਮੌਕਾ ਦੇਣਾ ਚਾਹੀਦਾ।'' 'ਜੀ 23' ਸਮੂਹ ਪਾਰਟੀ 'ਚ ਸੰਗਠਨਾਤਮਕ ਤਬਦੀਲੀ ਅਤੇ ਸਮੂਹਕ ਅਗਵਾਈ ਦੀ ਮੰਗ ਕਰ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News