ਅਡਾਨੀ ਮਾਮਲੇ ''ਤੇ ਜੇ.ਪੀ.ਸੀ. ਦੀ ਮੰਗ ਨੂੰ ਲੈ ਕੇ ਸੋਨੀਆ, ਖੜਗੇ ਤੇ ਰਾਹੁਣ ਸਣੇ ਕਈ ਵਿਰੋਧੀ ਸਾਂਸਦਾਂ ਨੇ ਦਿੱਤਾ ਧਰਨਾ
Friday, Mar 17, 2023 - 01:58 PM (IST)
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਣੇ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਡਾਨੀ ਗਰੁੱਪ ਦੇ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਦੇ ਗਠਨ ਦੀ ਮੰਗ ਕਰਦੇ ਹੋਏ ਸ਼ੁੱਕਰਵਾਰ ਨੂੰ ਸੰਸਦ ਭਵਨ ਦੇ ਕੰਪਲੈਕਸ 'ਚ ਧਰਨਾ ਦਿੱਤਾ। ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਧਰਨਾ ਦਿੱਤਾ।
ਇਸ ਧਰਨੇ 'ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਖੜਗੇ, ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦਾਂਬਰਮ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਸ਼ਿਵ ਸੈਨਾ (ਉਧਵ) ਦੀ ਪ੍ਰਿਯੰਕਾ ਚਤੁਰਵੇਦੀ ਅਤੇ ਕਈ ਹੋਰ ਸੰਸਦ ਮੈਂਬਰ ਸ਼ਾਮਲ ਹੋਏ। ਵੋਰਧੀ ਧਿਰ ਦੇ ਸੰਸਦ ਮੈਂਬਰਾਂ ਨੇ 'ਵੀ ਵਾਂਟ ਜੇ.ਪੀ.ਸੀ.' ਦੇ ਨਾਅਰੇ ਲਗਾਏ।
ਰਾਹੁਲ ਗਾਂਧੀ ਵੱਲੋਂ ਭਾਰਤ ਦੇ ਲੋਕਤੰਤਰ ਨੂੰ ਲੈ ਕੇ ਲੰਡਨ 'ਚ ਦਿੱਤੇ ਗਏ ਬਿਆਨ 'ਤੇ ਮਾਫੀ ਮੰਗਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਅਤੇ ਅਡਾਨੀ ਗਰੁੱਪ ਨਾਲ ਜੁੜੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਤੋਂ ਜਾਂਚ ਦੀ ਮੰਗ ਨੂੰ ਲੈ ਕੇ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਪੰਜਵੇ ਦਿਨ ਲੋਕ ਸਭਾ ਅਤੇ ਰਾਜ ਸਭਾ 'ਚ ਭਾਰੀ ਹੰਗਾਮਾ ਕੀਤਾ। ਇਸਦੇ ਚਲਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਹੀ ਦੇਰ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।