ਸੋਨੀਆ-ਖੜਗੇ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ''ਚ ਨਹੀਂ ਹੋਣਗੇ ਸ਼ਾਮਲ, ਦੱਸੀ ਵਜ੍ਹਾ
Wednesday, Jan 10, 2024 - 07:18 PM (IST)
ਨਵੀਂ ਦਿੱਲੀ- ਅਯੁੱਧਿਆ ਦੇ ਰਾਮ ਮੰਦਰ 'ਚ ਰਾਮਲੱਲਾ ਦੀ ਮੂਰਤੀ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਜਾਣ ਤੋਂ ਕਾਂਗਰਸ ਨੇ ਇਨਕਾਰ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ 'ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਸਮਾਰੋਹ ਵਿਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰੋਗਰਾਮ ਭਾਜਪਾ ਨੇ ਸਿਆਸੀ ਲਾਭ ਲਈ ਆਯੋਜਿਤ ਕੀਤਾ ਹੈ। ਨਿਰਮਾਣ ਅਧੀਨ ਰਾਮ ਮੰਦਰ ਦਾ ਚੁਣਾਵੀ ਲਾਭ ਲੈਣ ਲਈ ਉਦਘਾਟਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ
ਦੱਸ ਦੇਈਏ ਕਿ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਕਾਂਗਰਸ ਦੇ ਤਿੰਨ ਮੁੱਖ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਸੀ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਕ ਬਿਆਨ ਵਿਚ ਦਾਅਵਾ ਕੀਤਾ ਕਿ ਮੰਦਰ ਦਾ ਨਿਰਮਾਣ ਕੰਮ ਅਧੂਰਾ ਹੈ ਅਤੇ ਇਸ ਦਾ ਉਦਘਾਟਨ ਚੋਣਾਵੀ ਲਾਭ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਖੜਗੇ, ਸੋਨੀਆ ਗਾਂਧੀ ਅਤੇ ਅਧੀਰ ਰੰਜਨ ਚੌਧਰੀ, ਭਾਜਪਾ ਅਤੇ ਰਾਸ਼ਟਰ ਸਵੈ-ਸੋਇਮ ਸੰਘ (RSS) ਦੇ ਆਯੋਜਨ ਦੇ ਇਸ ਸੱਦੇ ਨੂੰ ਨਾ-ਮਨਜ਼ੂਰ ਕਰਦੇ ਹਨ।
ਇਹ ਵੀ ਪੜ੍ਹੋ- ਭਗਵਾਨ ਸ਼੍ਰੀਰਾਮ ਪ੍ਰਤੀ ਸ਼ਰਧਾ, 3 ਦਹਾਕਿਆਂ ਬਾਅਦ 'ਮੌਨ ਵਰਤ' ਤੋੜੇਗੀ 85 ਸਾਲਾ ਬਜ਼ੁਰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8