ਇੰਦਰਾ ਗਾਂਧੀ ਬਰਸੀ : ਸੋਨੀਆ ਤੇ ਮਨਮੋਹਨ ਸਿੰਘ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

10/31/2019 11:07:07 AM

ਨਵੀਂ ਦਿੱਲੀ—ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਦੇ ਮੌਕੇ 'ਤੇ ਅੱਜ ਭਾਵ ਵੀਰਵਾਰ ਨੂੰ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਸ਼ਰਧਾਂਜਲੀ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਹਾਮਿਦ ਅੰਸਾਰੀ, ਸੋਨੀਆ ਗਾਂਧੀ, ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦੀ ਸਮਾਧੀ 'ਸ਼ਕਤੀ ਸਥਾਨ' ਪਹੁੰਚ ਕੇ ਸ਼ਰਧਾਂਜਲੀ ਦਿੱਤੀ।

PunjabKesari

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਦਾਦੀ ਨੂੰ ਯਾਦ ਕਰਦੇ ਹੋਏ ਟਵੀਟ 'ਚ ਲਿਖਿਆ ਹੈ, '' ਅੱਜ ਮੇਰੀ ਦਾਦੀ ਇੰਦਰਾ ਗਾਂਧੀ ਜੀ ਦਾ ਬਲੀਦਾਨ ਦਿਵਸ ਹੈ। ਤੁਹਾਡੇ ਕੱਟੜ ਇਰਾਦਿਆਂ ਅਤੇ ਨਿਡਰ ਫੈਸਲਿਆਂ ਤੋਂ ਸਿੱਖਿਆ ਹਰ ਕਦਮ 'ਤੇ ਮੇਰਾ ਮਾਰਗਦਰਸ਼ਨ ਕਰਦੀ ਰਹੇਗੀ। ਤੁਹਾਨੂੰ ਮੇਰੇ ਵੱਲੋਂ ਨਮਨ।''

PunjabKesari

ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਇਲਾਹਾਬਾਦ 'ਚ ਹੋਇਆ ਸੀ। ਇੰਦਰਾ ਗਾਂਧੀ 3 ਵਾਰ ਦੇਸ਼ ਦੀ ਪ੍ਰਧਾਨ ਮੰਤਰੀ ਬਣੀ। 31 ਅਕਤੂਬਰ 1984 ਨੂੰ ਉਨ੍ਹਾਂ ਦੇ ਸੁਰੱਖਿਆ ਗਾਰਡ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।


Iqbalkaur

Content Editor

Related News