ਸੋਨੀਆ ਗਾਂਧੀ ਨੇ ਕੋਰੋਨਾ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ, ਰਾਹੁਲ ਦੇ ਸੰਕ੍ਰਮਿਤ ਹੋਣ ਕਾਰਨ ਹੋਈ ਦੇਰੀ
Thursday, Jun 17, 2021 - 10:09 AM (IST)
ਨਵੀਂ ਦਿੱਲੀ- ਕਾਂਗਰਸ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਮੁਖੀ ਸੋਨੀਆ ਗਾਂਧੀ ਕੋਰੋਨਾ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਚੁਕੀ ਹੈ, ਜਦੋਂ ਕਿ ਰਾਹੁਲ ਗਾਂਧੀ ਹਾਲੇ ਤੱਕ ਖ਼ੁਰਾਕ ਨਹੀਂ ਲੈ ਸਕੇ, ਕਿਉਂਕਿ ਉਹ ਮਈ 'ਚ ਵਾਇਰਸ ਨਾਲ ਪੀੜਤ ਹੋ ਗਏ ਸਨ। ਪਾਰਟੀ ਦੇ ਇਕ ਸੀਨੀਅਰ ਅਹੁਦਾ ਅਧਿਕਾਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ 16 ਮਈ ਨੂੰ ਟੀਕਾ ਲਗਵਾਉਣਾ ਸੀ ਪਰ ਉਸ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ।
ਇਕ ਸੀਨੀਅਰ ਨੇਤਾ ਨੇ ਕਿਹਾ,''ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ। ਰਾਹੁਲ ਗਾਂਧੀ ਆਪਣੀ ਜ਼ਰੂਰੀ ਮਿਆਦ ਖ਼ਤਮ ਹੋਣ ਤੋਂ ਬਾਅਦ ਟੀਕਾ ਲਗਵਾਉਣਗੇ।'' ਇਹ ਟਿੱਪਣੀ ਭਾਜਪਾ ਨੇਤਾਵਾਂ ਵਲੋਂ ਸਵਾਲ ਕੀਤੇ ਜਾਣ ਤੋਂ ਬਾਅਦ ਆਈ ਹੈ ਕਿ ਕੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਟੀਕਾ ਲਗਵਾ ਲਿਆ ਹੈ। ਨਾਲ ਹੀ ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਤੋਂ ਟੀਕਾਕਰਨ ਦਾ ਵੇਰਵਾ ਜਨਤਕ ਕਰਨ ਲਈ ਕਿਹਾ ਸੀ। ਸਰਕਾਰ ਨੇ ਕਿਹਾ ਹੈ ਕਿ ਕੋਰੋ ਨਾ ਵਾਇਰਸ ਦੀ ਲਪੇਟ 'ਚ ਆਏ ਲੋਕਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਦੇ ਤਿੰਨ ਮਹੀਨੇ ਬਾਅਦ ਟੀਕਾ ਲਗਵਾਉਣਾ ਚਾਹੀਦਾ।
ਇਹ ਵੀ ਪੜ੍ਹੋ : ਕੋਰੋਨਾ ਨਾਲ ਹੋਏ ਨੁਕਸਾਨ ਤੋਂ ਬਾਅਦ ਹੁਣ ਅਰਥਵਿਵਸਥਾ ਨੂੰ ਦਰੁੱਸਤ ਕਰਨ ਦੀ ਲੋੜ: PM ਮੋਦੀ