ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ, ਦਿੱਤੀ ਦਰਦਨਾਕ ਮੌਤ

Monday, May 25, 2026 - 02:54 PM (IST)

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ, ਦਿੱਤੀ ਦਰਦਨਾਕ ਮੌਤ

ਸੋਨੀਪਤ : ਹਰਿਆਣਾ ਦੇ ਸੋਨੀਪਤ ਦੇ ਕੁੰਡਲੀ ਥਾਣਾ ਖੇਤਰ ਵਿੱਚ ਦੇਰ ਰਾਤ 3 ਲੋਕਾਂ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਸਨਕੀ ਵਿਅਕਤੀ ਨੇ ਟੀਡੀਆਈ ਕੁੰਡਲੀ ਦੇ ਬੀਪੀਐਲ ਫਲੈਟਾਂ ਵਿੱਚ ਰਹਿਣ ਵਾਲੇ ਇਕ ਪਤੀ-ਪਤਨੀ ਅਤੇ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੀ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਤੀਹਰੇ ਕਤਲ ਦੀ ਸੂਚਨਾ ਮਿਲਣ 'ਤੇ ਸੀਨੀਅਰ ਪੁਲਸ ਅਧਿਕਾਰੀ ਅਤੇ ਐਫਐਸਐਲ ਟੀਮ ਘਟਨਾ ਸਥਾਨ 'ਤੇ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

PunjabKesari

ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਜੇ ਅਤੇ ਉਸਦੀ ਪਤਨੀ ਸੁਨੀਤਾ ਸੋਨੀਪਤ ਦੇ ਕੋਟ ਮੁਹੱਲਾ ਦੇ ਵਸਨੀਕ ਸਨ, ਜਦੋਂ ਕਿ ਦੂਜੀ ਔਰਤ, ਸਵਾਤੀ, ਬਡੋਲੀ ਪਿੰਡ ਦੀ ਵਸਨੀਕ ਸੀ। ਐਤਵਾਰ ਰਾਤ ਨੂੰ ਵਿਜੇ ਦਾ ਕਿਸੇ ਗੱਲ ਨੂੰ ਲੈ ਕੇ ਬ੍ਰਹਮਾ ਪ੍ਰਕਾਸ਼ ਨਾਲ ਲੜਾਈ-ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਪਤੀ-ਪਤਨੀ ਅਤੇ ਔਰਤ 'ਤੇ ਕਿਸੇ ਚੀਜ਼ ਨਾਲ ਹਮਲਾ ਕਰਦੇ ਹੋਏ ਉਨ੍ਹਾਂ ਦਾ ਕਤਲ ਕਰ ਦਿੱਤਾ। ਕਤਲ ਦੀ ਅਸਲ ਵਜ੍ਹਾ ਕੀ ਹੈ, ਦੇ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ ਨੂੰਹ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

rajwinder kaur

Content Editor

Related News