ਤਿਹਰਾ ਕਤਲਕਾਂਡ; ਵੱਡੇ ਭਰਾ ਨੇ ਪਲਾਂ 'ਚ ਤਬਾਹ ਕੀਤਾ ਛੋਟੇ ਭਰਾ ਦਾ ਟੱਬਰ

Thursday, May 23, 2024 - 01:50 PM (IST)

ਤਿਹਰਾ ਕਤਲਕਾਂਡ; ਵੱਡੇ ਭਰਾ ਨੇ ਪਲਾਂ 'ਚ ਤਬਾਹ ਕੀਤਾ ਛੋਟੇ ਭਰਾ ਦਾ ਟੱਬਰ

ਸੋਨੀਪਤ- ਹਰਿਆਣਾ ਦੇ ਜ਼ਿਲ੍ਹੇ ਸੋਨੀਪਤ 'ਚ ਤਿਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵੱਡੇ ਭਰਾ ਨੇ ਆਪਣੇ ਛੋਟੇ ਭਰਾ, ਉਸ ਦੀ ਪਤਨੀ ਅਤੇ ਮਾਸੂਮ ਭਤੀਜੇ ਦਾ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਅੱਧੀ ਰਾਤ ਨੂੰ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫ਼ਿਲਹਾਲ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਹੈ। 

ਇਹ ਵੀ ਪੜ੍ਹੋ- ਸਵੀਮਿੰਗ ਪੂਲ 'ਚ ਡੁੱਬਣ ਕਾਰਨ 11 ਸਾਲ ਦੇ ਮੁੰਡੇ ਦੀ ਮੌਤ, ਪਰਿਵਾਰ ਦਾ ਦੋਸ਼- ਲਾਪ੍ਰਵਾਹੀ ਨਾਲ ਗਈ ਜਾਨ

ਜਾਣਕਾਰੀ ਮੁਤਾਬਕ ਸੋਨੀਪਤ ਜ਼ਿਲ੍ਹੇ ਦਾ ਇਹ ਮਾਮਲਾ ਹੈ, ਇੱਥੇ ਪਿੰਡ ਬਿੰਧਰੌਲੀ ਵਿਚ ਸਕੇ ਭਰਾ ਨੇ ਆਪਣੇ ਹੀ ਛੋਟੇ ਭਰਾ, ਉਸ ਦੀ ਪਤਨੀ ਅਤੇ ਤਿੰਨ ਮਹੀਨੇ ਦੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਅਮਰਦੀਪ (28), ਉਸ ਦੀ ਪਤਨੀ ਮਧੂ (25) ਅਤੇ 3 ਮਹੀਨੇ ਦੇ ਪੁੱਤਰ ਸ਼ਿਵਮ ਵਜੋਂ ਹੋਈ ਹੈ। ਅਮਰਦੀਪ ਸੋਨੀਪਤ ਨਗਰ ਨਿਗਮ ਵਿਚ ਕੌਸ਼ਲ ਰੁਜ਼ਗਾਰ ਦਫ਼ਤਰ ਤਹਿਤ ਪਰਿਵਾਰ ਪਛਾਣ ਪੱਤਰ ਵਿਭਾਗ 'ਚ ਤਾਇਨਾਤ ਸੀ ਅਤੇ ਉਸ ਨੇ ਇੰਟਰਕਾਸਟਰ ਮਧੂ ਨਾਂ ਦੀ ਔਰਤ ਨਾਲ ਵਿਆਹ ਕੀਤਾ ਸੀ।

ਇਹ ਵੀ ਪੜ੍ਹੋ- ਕੈਸਾ ਯੇ ਇਸ਼ਕ ਹੈ! 12ਵੀਂ ਜਮਾਤ 'ਚ ਪੜ੍ਹਦੀ ਧੀ ਨੇ ਸੁੱਤੇ ਹੋਏ ਪਿਓ ਦਾ ਵੱਢਿਆ ਗਲ਼, ਘਰ 'ਚ ਪੈ ਗਿਆ ਚੀਕ-ਚਿਹਾੜਾ

ਮਧੂ ਨੇ ਤਿੰਨ ਮਹੀਨੇ ਪਹਿਲਾਂ ਹੀ ਇਕ ਪੁੱਤਰ ਨੂੰ ਜਨਮ ਦਿੱਤਾ ਸੀ ਪਰ ਕਿਸੇ ਗੱਲ ਨੂੰ ਲੈ ਕੇ ਅਮਰਦੀਪ ਭਰਾ ਮਨਦੀਪ ਨਾਲ ਈਰਖਾ ਕਰਦਾ ਸੀ। ਦੇਰ ਰਾਤ ਜਦੋਂ ਅਮਰਦੀਪ ਘਰ ਦੇ ਵਿਹੜੇ ਵਿਚ ਸੁੱਤਾ ਹੋਇਆ ਸੀ ਤਾਂ ਮਨਦੀਪ ਨੇ ਤੇਜ਼ਧਾਰ ਹਥਿਆਰ ਨਾਲ ਅਮਰਦੀਪ 'ਤੇ ਹਮਲਾ ਕਰਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬਾਅਦ ਵਿਚ ਉਸ ਨੇ ਮਧੂ ਅਤੇ ਤਿੰਨ ਮਹੀਨੇ ਦੇ ਮਾਸੂਮ ਸ਼ਿਵਮ ਨੂੰ ਵੀ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਜਿਵੇਂ ਹੀ ਸਵੇਰੇ ਪਰਿਵਾਰ ਨੇ ਤਿੰਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਵੇਖੀਆਂ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। 

ਇਹ ਵੀ ਪੜ੍ਹੋ- ਚਾਚੀ ਨੇ 3 ਸਾਲ ਦੇ ਭਤੀਜੇ ਦੀ ਲਈ ਜਾਨ, ਵਜ੍ਹਾ ਕਰ ਦੇਵੇਗੀ ਹੈਰਾਨ

ਇਸ ਤਿਹਰੇ ਕਤਲ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਮੁਕੇਸ਼ ਜਾਖੜ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਿੰਧਰੌਲੀ ਵਿਚ ਮਨਦੀਪ ਨਾਂ ਦੇ ਨੌਜਵਾਨ ਨੇ ਆਪਣੇ ਭਰਾ, ਭਰਜਾਈ ਅਤੇ ਭਤੀਜੇ ਸ਼ਿਵਮ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਮਨਦੀਪ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਕਤਲਕਾਂਡ ਦੇ ਪਿੱਛੇ ਦੇ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕੇ ਹਨ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News