ਸੋਨੀਪਤ ''ਚ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

Sunday, Mar 10, 2019 - 01:21 PM (IST)

ਸੋਨੀਪਤ ''ਚ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਸੋਨੀਪਤ-ਹਰਿਆਣਾ 'ਚ ਸੋਨੀਪਤ ਜ਼ਿਲੇ ਦੇ ਰਾਏਪੁਰ ਨੇੜੇ ਦੇਰ ਰਾਤ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਘਟਨਾ ਵਾਪਰੀ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਫੈਲ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਿਮਾਂਸ਼ੂ ਅਤੇ ਦੀਪਾਂਕਰ ਨਾਂ ਨਾਲ ਹੋਈ, ਜਿਨ੍ਹਾਂ ਦੀ ਉਮਰ ਲਗਭਗ 25 ਅਤੇ 27 ਸਾਲ ਹੈ। ਮੌਕੇ 'ਤੇ ਪੁਲਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ।

PunjabKesari

ਮਿਲੀ ਜਾਣਕਾਰੀ ਮੁਤਾਬਕ ਸੋਨੀਪਤ ਦੇ ਪਿੰਡ ਰਾਏਪੁਰ ਨੇੜੇ ਨਾਥ ਸਿਟੀ ਦੇ ਡੀ ਬਲਾਕ 'ਚ ਦੇਰ ਰਾਤ ਦੋ ਨੌਜਵਾਨਾਂ ਦੀ ਅਣਜਾਣ ਹਮਲਵਾਰਾਂ ਵੱਲੋਂ ਚਾਕੂ ਨਾਲ ਕਤਲ ਕੀਤਾ ਗਿਆ। ਦੋਵਾਂ ਮ੍ਰਿਤਕਾਂ ਦੇ ਸਰੀਰ 'ਤੇ 12 ਤੋਂ 15 ਚਾਕੂਆਂ ਦੇ ਨਿਸ਼ਾਨ ਮਿਲੇ ਹਨ। ਇਸ ਦੇ ਨਾਲ ਹਾਦਸੇ ਵਾਲੇ ਸਥਾਨ 'ਤੇ ਸ਼ਰਾਬ ਦੀ ਬੋਤਲ ਵੀ ਬਰਾਮਦ ਕੀਤੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਹਿਲਾਂ ਦੋਵੇਂ ਮ੍ਰਿਤਕ ਨੌਜਵਾਨ ਹਮਲਾਵਾਰਾਂ ਨਾਲ ਸ਼ਰਾਬ ਪੀ ਰਹੇ ਹੋਣਗੇ ਅਤੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਜਾਣ ਤੋਂ ਬਾਅਦ ਕਤਲ ਕਰ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ।


author

Iqbalkaur

Content Editor

Related News