ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਕਲਯੁੱਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ

Sunday, Oct 29, 2023 - 02:19 PM (IST)

ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਕਲਯੁੱਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਸੋਨੀਪਤ- ਸੋਨੀਪਤ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਪੁੱਤਰ ਨੇ ਮਾਮੂਲੀ ਗੱਲ ਮਗਰੋਂ ਆਪਣੀ ਮਾਂ 'ਤੇ ਹਮਲਾ ਕਰ ਦਿੱਤਾ। ਪੁੱਤਰ ਨੇ ਆਪਣੀ ਬਜ਼ੁਰਗ ਮਾਂ ਦੇ ਸਿਰ 'ਤੇ ਡੰਡਿਆਂ ਨਾਲ ਹਮਲਾ ਕੀਤਾ ਅਤੇ ਉਸ ਤੋਂ ਬਾਅਦ ਆਪਣੇ ਪਿਤਾ ਨੂੰ ਵੀ ਜ਼ਖ਼ਮੀ ਕਰ ਦਿੱਤਾ। ਬਜ਼ੁਰਗ ਮਹਿਲਾ ਨੇ ਪਾਨੀਪਤ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਸ ਨੇ ਮ੍ਰਿਤਕ ਔਰਤ ਦੇ ਕਾਤਲ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਹੱਥ 'ਚ ਦਾਤਰੀ ਤੇ ਸਿਰ 'ਤੇ ਸਾਫਾ ਬੰਨ੍ਹ ਖੇਤਾਂ 'ਚ ਝੋਨੇ ਦੀ ਕਟਾਈ ਕਰਦੇ ਆਏ ਨਜ਼ਰ ਰਾਹੁਲ ਗਾਂਧੀ

ਦੱਸ ਦੇਈਏ ਕਿ ਇਸ ਕਲਯੁੱਗੀ ਪੁੱਤਰ ਦਾ ਨਾਂ ਸੁਭਾਸ਼ ਹੈ। ਸੁਭਾਸ਼ ਦਾ ਆਪਣੀ ਮਾਂ ਅਤੇ ਪਿਓ ਨਾਲ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਤੈਸ਼ ਵਿਚ ਆ ਕੇ ਉਸ ਨੇ ਆਪਣੀ ਮਾਂ ਰੋਸ਼ਨੀ ਅਤੇ ਪਿਓ ਪ੍ਰਕਾਸ਼ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਦੋਵੇਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ- ਸੂਰਤ 'ਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ, ਮਰਨ ਵਾਲਿਆਂ 'ਚ 3 ਬੱਚੇ ਵੀ ਸ਼ਾਮਲ

ਦੋਹਾਂ ਨੂੰ ਇਲਾਜ ਲਈ ਪਹਿਲਾਂ ਸੋਨੀਪਤ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਬਾਅਦ ਵਿਚ ਉਨ੍ਹਾਂ ਨੂੰ ਪਾਨੀਪਤ ਦੇ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਰੋਸ਼ਨੀ ਨੇ ਦਮ ਤੋੜ ਦਿੱਤਾ, ਜਦਕਿ ਪ੍ਰਕਾਸ਼ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਰੋਸ਼ਨੀ ਦੇਵੀ ਦੀ ਮੌਤ ਮਗਰੋਂ ਪੁਲਸ ਨੇ ਸੁਭਾਸ਼ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਅੱਜ ਕੋਰਟ ਵਿਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News