ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਨੇ ਸੋਪੋਰ ''ਚ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

06/12/2021 5:05:14 PM

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਸੋਪੋਰ 'ਚ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਇਕ ਕਾਇਰਾਨਾ ਜ਼ੁਰਮ ਹੈ ਅਤੇ ਹਿੰਸਾ ਦੇ ਅਪਰਾਧੀ ਮਨੁੱਖਤਾ ਦੇ ਦੁਸ਼ਮਣ ਹਨ। ਸਿਨਹਾ ਨੇ ਆਪਣੇ ਟਵੀਟ 'ਚ ਕਿਹਾ,''ਸੋਪੋਰ 'ਚ ਨਾਗਰਿਕਾਂ ਅਤੇ ਸੁਰੱਖਿਆ ਕਰਮੀਆਂ 'ਤੇ ਹੋਇਆ ਅੱਤਵਾਦੀ ਹਮਲਾ ਨਿੰਦਾਯੋਗ ਹੈ। ਇਸ ਹਮਲੇ 'ਚ ਆਪਣਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਹੈ। ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ।''

ਇਹ ਵੀ ਪੜ੍ਹੋ : ਕਸ਼ਮੀਰ : ਸੋਪੋਰ 'ਚ ਅੱਤਵਾਦੀ ਹਮਲੇ 'ਚ 2 ਜਵਾਨ ਸ਼ਹੀਦ, 2 ਨਾਗਰਿਕਾਂ ਦੀ ਮੌਤ

ਉਨ੍ਹਾਂ ਨੇ ਕਿਹਾ ਕਿ ਹਿੰਸਾ ਨੂੰ ਅੰਜਾਮ ਦੇਣ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਅਜਿਹਾ ਘਿਨੌਣਾ ਅਤੇ ਕਾਇਰਾਨਾ ਕੰਮ ਬਖ਼ਸ਼ਿਆ ਨਹੀਂ ਜਾਵੇਗਾ। ਸੋਪੋਰ 'ਚ ਅੱਜ ਪੁਲਸ ਦੇ ਗਸ਼ਤੀ ਦਲ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ 'ਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਨਾਗਰਿਕਾਂ ਦੀ ਮੌਤ ਹੋ ਗਈ, ਉੱਥੇ ਹੀ ਹੋਰ ਜ਼ਖਮੀ ਹੋ ਗਏ।


DIsha

Content Editor

Related News