ਸੋਨੀਆ ਨੂੰ ਮਿਲੇ ਸੋਰੇਨ, ਸਹੁੰ ਚੁੱਕ ਸਮਾਗਮ ''ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

12/25/2019 8:29:56 PM

ਨਵੀਂ ਦਿੱਲੀ — ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਤੇ ਝਾਰਖੰਡ ਦੇ ਅਗਲੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਬੁੱਧਵਾਰ ਨੂੰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਤੀ 'ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਮੁਲਾਕਾਤ ਤੋਂ ਬਾਅਦ ਸੋਰੇਨ ਨੇ ਕਿਹਾ, 'ਮੈਂ ਆਪਣੇ ਸਹੁੰ ਚੁੱਕ ਸਮਾਗਮ ਲਈ ਸੋਨੀਆ ਗਾਂਧੀ ਜੀ ਅਤੇ ਰਾਹੁਲ ਜੀ ਨੂੰ ਸੱਦਾ ਦਿੱਤਾ ਹੈ। ਸੋਨੀਆ ਜੀ ਨੇ ਭਰੋਸਾ ਦਿੱਤਾ ਹੈ ਕਿ ਰਾਹੁਲ ਜੀ ਸਮਾਗਮ 'ਚ ਸ਼ਾਮਲ ਹੋਣਗੇ। ਮੈਂ ਸਹੁੰ ਚੁੱਕ ਸਮਾਗਮ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਵੀ ਸੱਦਾ ਦਿਆਂਗਾ।
ਇਸ ਤੋਂ ਪਹਿਲਾਂ ਸੋਰੇਨ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਮੁਲਾਕਾਤ ਤੋਂ ਬਾਅਦ ਸੋਰੇਨ ਨੇ ਕਿਹਾ ਕਿ ਅਸੀਂ 50 ਵਿਧਾਇਕਾਂ ਦੇ ਸਮਰਥਨ ਨਾਲ ਝਾਰਖੰਡ 'ਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਅਸੀਂ ਰਾਜਪਾਲ ਤੋਂ ਸਰਕਾਰ ਬਣਾਉਣ ਲਈ ਸੱਦਾ ਦੇਣ ਦੀ ਅਪੀਲ ਕੀਤੀ ਹੈ। ਹੇਮੰਤ ਸੋਰੇਨ 29 ਦਸੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।


Related News