ਵਿਆਹ ਦੀਆਂ ਖੁਸ਼ੀਆਂ 'ਚ ਪੈ ਗਏ ਵੈਣ, ਨਹਿਰ 'ਚ ਡਿੱਗ ਗਈ ਬਰਾਤੀਆਂ ਨਾਲ ਭਰੀ ਕਾਰ
Friday, Mar 07, 2025 - 06:06 PM (IST)

ਨੈਸ਼ਨਲ ਡੈਸਕ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਵਿਆਹ ਦੀਆਂ ਖੁਸ਼ੀਆਂ ਵਾਲੇ ਘਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ ਇੱਥੇ ਬਾਰਾਤ ਵਿੱਚ ਜਾ ਰਹੀ ਇੱਕ ਕਾਰ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਨਹਿਰ 'ਚ ਡਿੱਗ ਗਈ, ਜਿਸ ਕਾਰਨ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ- ਇਸ ਚੈਂਪੀਅਨ ਖਿਡਾਰੀ ਨੇ ਟੀਮ ਇੰਡੀਆ ਨੂੰ ਦਿੱਤਾ 'ਜਿੱਤ ਦਾ ਮੰਤਰ' ; 'ਖ਼ਿਤਾਬ ਜਿੱਤਣਾ ਹੈ ਤਾਂ...'
ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਦੇਵਰੀਆ ਬਾਜ਼ਾਰ ਵਿੱਚ ਏਕਮਾ ਪੁਲ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬਾਰਾਤ ਵਿੱਚ ਜਾ ਰਹੀ ਕਾਰ ਅਚਾਨਕ ਸੰਤੁਲਨ ਗੁਆ ਬੈਠੀ ਤੇ ਦੇਵਰੀਆ ਬਾਜ਼ਾਰ ਦੇ ਏਕਮਾ ਪੁਲ ਤੋਂ ਹੇਠਾਂ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਕੁੱਲ 9 ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹਾਦਸੇ ਮਗਰੋਂ ਮੌਕੇ 'ਤੇ ਹਫੜਾ-ਦਫੜੀ ਮਚ ਗਈ ਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਹਾਦਸੇ ਬਾਰੇ ਪੁਲਸ ਨੂੰ ਸੂਚਿਤ ਕੀਤਾ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਆਸ਼ਰਮ 'ਚ ਗੋਲ਼ੀਆਂ ਨਾਲ ਭੁੰਨ'ਤੇ 2 ਸਾਧੂ, BJP ਵਿਧਾਇਕ ਨੇ ਸੰਸਦ 'ਚ ਚੁੱਕਿਆ ਮੁੱਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e