ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ’ਚ ਸਪਾ ਨੇ MVA ਤੋਂ ਮੰਗੀਆਂ 12 ਸੀਟਾਂ : ਅਖਿਲੇਸ਼
Sunday, Oct 20, 2024 - 10:17 AM (IST)
ਧੁਲੇ (ਭਾਸ਼ਾ) - ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ’ਚ ਮਹਾ ਵਿਕਾਸ ਆਘਾੜੀ (ਐੱਮ. ਵੀ. ਏ.) ਕੋਲੋਂ 12 ਸੀਟਾਂ ਦੀ ਮੰਗ ਕੀਤੀ ਹੈ। ਸ਼ਨੀਵਾਰ ਉੱਤਰੀ ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਾ ਮੁਖੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਉਨ੍ਹਾਂ ਕੁਝ ਸੀਟਾਂ ’ਤੇ ਹੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਜਿੱਥੇ ਉਸ ਦੇ ਮੌਜੂਦਾ ਵਿਧਾਇਕ ਹਨ ਤੇ ਜਿੱਥੇ ਉਹ ਮਹਿਸੂਸ ਕਰਦੀ ਹੈ ਕਿ ਉਸ ਦੀ ਸਥਿਤੀ ਮਜ਼ਬੂਤ ਹੈ।
ਇਹ ਵੀ ਪੜ੍ਹੋ - BJP ਆਗੂ ਦੇ ਪੁੱਤ ਨੇ ਲਾਹੌਰ ਦੀ ਕੁੜੀ ਨਾਲ ਆਨਲਾਈਨ ਕਰਵਾਇਆ ਵਿਆਹ, ਇੰਝ ਹੋਵੇਗੀ ਲਾੜੀ ਦੀ ਵਿਦਾਈ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਪਾ ਇਕ ਅਜਿਹੀ ਪਾਰਟੀ ਹੈ, ਜੋ ਕੁਝ ਸੀਟਾਂ ਨਾਲ ਸੰਤੁਸ਼ਟ ਹੈ। ਮਹਾਰਾਸ਼ਟਰ ’ਚ ਤਿੰਨ ਪਾਰਟੀਆਂ ਸ਼ਿਵ ਸੈਨਾ (ਯੂ. ਬੀ. ਟੀ.), ਕਾਂਗਰਸ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਚੰਦਰ ਪਵਾਰ) ਐੱਮ. ਵੀ. ਏ. ਗੱਠਜੋੜ ਅਧੀਨ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ। ਇਹ ਤਿੰਨੇ ਪਾਰਟੀਆਂ ‘ਇੰਡੀਆ’ ਗੱਠਜੋੜ ਦਾ ਵੀ ਹਿੱਸਾ ਹਨ।
ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8