...ਜਦੋਂ ਭੁੱਬਾਂ ਮਾਰ ਕੇ ਰੋਣ ਲੱਗ ਪਏ ਸੰਸਦ ਮੈਂਬਰ ਅਵਧੇਸ਼ ਪ੍ਰਸਾਦ, ਅਸਤੀਫ਼ਾ ਦੇਣ ਦੀ ਦਿੱਤੀ ਧਮਕੀ
Monday, Feb 03, 2025 - 10:22 AM (IST)
ਅਯੁੱਧਿਆ- ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ 3 ਦਿਨਾਂ ਤੋਂ ਗਾਇਬ ਮੁਟਿਆਰ ਦੀ ਲਾਸ਼ ਨਗਨ ਹਾਲਤ ’ਚ ਮਿਲਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਦੀ ਪੋਸਟ ਤੋਂ ਬਾਅਦ ਹੁਣ ਅਯੁੱਧਿਆ ਦੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਹ ਗੱਲ ਕਰਦੇ-ਕਰਦੇ ਭਾਵੁਕ ਹੋ ਗਏ ਅਤੇ ਦਲਿਤ ਕੁੜੀ ਦੇ ਜਬਰ-ਜ਼ਿਨਾਹ ਦੀ ਘਟਨਾ ’ਤੇ ਭੁੱਬਾਂ ਮਾਰ ਕੇ ਰੋਣ ਲੱਗੇ। ਉਹ ਬੋਲੇ- ‘ਹੇ ਰਾਮ ਆਪ ਕਹਾਂ ਹੋ?’
ਉਨ੍ਹਾਂ ਕਿਹਾ ਕਿ ਲੋਕ ਸਭਾ ’ਚ ਅਸੀਂ ਪੀ. ਐੱਮ. ਨਰਿੰਦਰ ਮੋਦੀ ਦੇ ਸਾਹਮਣੇ ਗੱਲ ਰੱਖਾਂਗੇ। ਜੇ ਇਨਸਾਫ ਨਾ ਮਿਲਿਆ ਤਾਂ ਮੈਂ ਲੋਕ ਸਭਾ ਤੋਂ ਅਸਤੀਫਾ ਦੇ ਦੇਵਾਂਗੇ। ਅਯੁੱਧਿਆ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਅਸੀਂ ਧੀ ਦੀ ਇੱਜ਼ਤ ਬਚਾਉਣ ’ਚ ਅਸਫ਼ਲ ਰਹੇ ਹਾਂ। ਕਿਵੇਂ ਇਹ ਧੀ ਦੇ ਨਾਲ ਹੋ ਗਿਆ ? ਸਾਨੂੰ ਇਤਿਹਾਸ ਕੀ ਕਹੇਗਾ ? ਇਸ ਦੌਰਾਨ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਹੌਸਲਾ ਦਿੰਦੇ ਰਹੇ। ਦਰਅਸਲ ਇਸ ਮਾਮਲੇ 'ਤੇ ਸਪਾ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਨੇ ਪ੍ਰੈੱਸ ਕਾਨਫਰੰਸ ਕੀਤੀ ਸੀ ਅਤੇ ਦਲਿਤ ਕੁੜੀ ਦੇ ਕਤਲ 'ਤੇ ਉਹ ਪ੍ਰੈੱਸ ਕਾਨਫਰੰਸ ਕਰਦਿਆਂ ਫੁਟ-ਫੁਟ ਕੇ ਰੋਣ ਲੱਗ ਪਏ।
ਕੀ ਹੈ ਮਾਮਲਾ
ਦੱਸ ਦੇਈਏ ਕਿ ਅਯੁੱਧਿਆ ਵਿਚ ਦਲਿਤ ਕੁੜੀ ਨਾਲ ਜਬਰ-ਜ਼ਿਨਾਹ ਦੀ ਘਟਨਾ ਵਾਪਰੀ। ਪੁਲਸ ਨੂੰ ਕੁੜੀ ਦੀ ਲਾਸ਼ ਨੇੜੇ ਖੂਨ ਨਾਲ ਲੱਥਪੱਥ ਕੱਪੜੇ ਵੀ ਮਿਲੇ ਹਨ। ਇਸ ਤੋਂ ਬਾਅਦ ਪੁਲਸ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਬੱਚੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕੀਤਾ ਗਿਆ ਹੈ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਸ ਮਾਮਲੇ 'ਚ ਇਕ ਨੌਜਵਾਨ ਨੂੰ ਵੀ ਹਿਰਾਸਤ 'ਚ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।