ਸ਼ਾਰਟ ਸਰਕਟ ਦੀ ਚਿੰਗਾਰੀ ਨੇ 200 ਤੋਂ ਵੱਧ ਦੁਕਾਨਾਂ 'ਚ ਮਚਾਏ ਭਾਂਬੜ, ਕਰੋੜਾਂ ਰੁਪਏ ਦਾ ਨੁਕਸਾਨ
Tuesday, Feb 28, 2023 - 12:33 AM (IST)
ਨੈਸ਼ਨਲ ਡੈਸਕ: ਨਾਗਾਲੈਂਡ ਦੀ ਰਾਜਧਾਨੀ ਕੋਹਿਮਾ ਦੇ ਮਾਓ ਮਾਰਕੀਟ ਵਿਚ ਸੋਮਵਾਰ ਸ਼ਾਮ ਭਿਆਨਕ ਅੱਗ ਲੱਗਣ ਨਾਲ 200 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਤਿੰਨ ਮੰਜ਼ਿਲਾ ਇਕ ਇਮਾਰਤ ਦੇ ਹੇਠਲੇ ਹਿੱਸੇ ਵਿਚ ਲੱਗੀ ਸੀ। ਇਮਾਰਤ ਵਿਚ ਲੱਕੜ ਦਾ ਢਾਂਚਾ ਹੋਣ ਕਾਰਨ ਅੱਗ ਤੇਜ਼ੀ ਨਾਲ ਫ਼ੈਲ ਗਈ।
ਇਹ ਖ਼ਬਰ ਵੀ ਪੜ੍ਹੋ - SpiceJet ਫਲਾਈਟ ਦਾ ਇੰਜਣ ਬਲੇਡ ਟੁੱਟਿਆ, ਕਲਕੱਤਾ ਹਵਾਈ ਅੱਡੇ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
ਉਕਤ ਘਟਨਾ ਸੋਮਵਾਰ ਸ਼ਾਮ 5 ਵਜੇ ਦੀ ਦੱਸੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਸ਼ਾਰਟ ਸਰਕੱਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਹੈ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਦੀ ਮਦਦ ਲਈ ਗਈ।
ਇਹ ਖ਼ਬਰ ਵੀ ਪੜ੍ਹੋ - ਗ਼ਮ 'ਚ ਬਦਲੀਆਂ ਖ਼ੁਸ਼ੀਆਂ, ਵਿਆਹ 'ਚ ਨੱਚਦਿਆਂ-ਨੱਚਦਿਆਂ ਨੌਜਵਾਨ ਦੀ ਹੋਈ ਮੌਤ, ਜਾਣੋ ਕੀ ਹੈ ਪੂਰਾ ਮਾਮਲਾ
ਅਧਿਕਾਰੀਆਂ ਨੇ ਦੱਸਿਆ ਕਿ 2 ਘੰਟੇ ਤੋਂ ਵੱਧ ਸਮੇਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਇਸ ਵਿਚ ਕਰੋੜਾਂ ਰੁਪਏ ਦਾ ਸਾਜ਼ੋ-ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।