ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ’ਚੋਂ ਨਿਕਲੀਆਂ ਚੰਗਿਆੜੀਆਂ, ਦਿੱਲੀ ਏਅਰਪੋਰਟ ’ਤੇ ਹੋਈ ਐਮਰਜੈਂਸੀ ਲੈਂਡਿੰਗ

Friday, Oct 28, 2022 - 11:14 PM (IST)

ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ’ਚੋਂ ਨਿਕਲੀਆਂ ਚੰਗਿਆੜੀਆਂ, ਦਿੱਲੀ ਏਅਰਪੋਰਟ ’ਤੇ ਹੋਈ ਐਮਰਜੈਂਸੀ ਲੈਂਡਿੰਗ

ਨੈਸ਼ਨਲ ਡੈਸਕ : ਦਿੱਲੀ ’ਚ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਦਿੱਲੀ ਤੋਂ ਬੈਂਗਲੁਰੂ ਜਾਣ ਵਾਲੀ ਇੰਡੀਗੋ ਦੀ ਫਲਾਈਟ ਨੰਬਰ 6E-2131 ’ਚੋਂ ਅਚਾਨਕ ਚੰਗਿਆੜੀਆਂ ਨਿਕਲਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਜਹਾਜ਼ ਨੂੰ ਦਿੱਲੀ ਏਅਰਪੋਰਟ ਵੱਲ ਮੋੜ ਦਿੱਤਾ ਗਿਆ ਅਤੇ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ’ਚ ਅਕਾਸਾ ਏਅਰਲਾਈਨਜ਼ ਦੇ ਜਹਾਜ਼ ਨਾਲ ਪੰਛੀ ਟਕਰਾ ਗਿਆ ਸੀ, ਜਿਸ ਤੋਂ ਬਾਅਦ ਆਕਾਸਾ ਦੇ ਜਹਾਜ਼ ਦੀ ਦਿੱਲੀ ’ਚ ਐਮਰਜੈਂਸੀ ਲੈਂਡਿੰਗ ਵੀ ਕਰਵਾਈ ਗਈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਤੇ ਕਿਸਾਨਾਂ 'ਚ ਬਣੀ ਸਹਿਮਤੀ, ਪੰਜਾਬ ਨੂੰ ਦਹਿਲਾਉਣ ਦੀ ਪਾਕਿ ਦੀ ਸਾਜ਼ਿਸ਼ ਨਾਕਾਮ, ਪੜ੍ਹੋ Top 10


author

Manoj

Content Editor

Related News