ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਹਰਿਆਣਾ ਦੇ ਸਪੀਕਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

Monday, Nov 28, 2022 - 11:10 PM (IST)

ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਹਰਿਆਣਾ ਦੇ ਸਪੀਕਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਨੈਸ਼ਨਲ ਡੈਸਕ : ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਂ ਹਰਿਆਣਾ ਬਦਲਣਾ ਚਾਹੁੰਦਾ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ। ਇਸ ’ਚ ਉਨ੍ਹਾਂ ਨੇ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਚੰਡੀਗੜ੍ਹ-ਪੰਚਕੂਲਾ ਰੱਖਣ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਚਕੂਲਾ ਦੇ ਯਾਤਰੀਆਂ ਨੂੰ ਵੀ ਚੰਡੀਗੜ੍ਹ ਰੇਲਵੇ ਸਟੇਸ਼ਨ ਵਾਂਗ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ। ਗਿਆਨਚੰਦ ਗੁਪਤਾ ਨੇ ਕਿਹਾ ਕਿ ਇਸ ਰੇਲਵੇ ਸਟੇਸ਼ਨ ਦਾ ਨਾਂ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਹੋਣ ਨਾਲ ਪੰਚਕੂਲਾ ਆਉਣ ਵਾਲੇ ਯਾਤਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਪਹੁੰਚਣ ’ਤੇ ਪੰਚਕੂਲਾ ਜਾਣ ਵਾਲੇ ਯਾਤਰੀ ਦੁਚਿੱਤੀ ’ਚ ਰਹਿੰਦੇ ਹਨ ਕਿ ਉਨ੍ਹਾਂ ਨੇ ਪੰਚਕੂਲਾ ਲਈ ਕਿੱਥੋਂ ਜਾਣਾ ਹੈ। ਇਸੇ ਦੁਬਿਧਾ ’ਚ ਕੁਝ ਯਾਤਰੀ ਕਾਲਕਾ ਰੇਲਵੇ ਸਟੇਸ਼ਨ ਤੱਕ ਵੀ ਪਹੁੰਚ ਜਾਂਦੇ ਹਨ। ਲੋਕ ਇਸ ਸਬੰਧੀ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ। ਹੁਣ ਸਮਾਂ ਹੈ ਕਿ ਲੋਕਾਂ ਦੀ ਮੰਗ ਪੂਰੀ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ : ਆਧਾਰ ਕਾਰਡ ਸਬੰਧੀ ਨਵੇਂ ਨਿਯਮ ਜਾਰੀ, ਜੇਲ੍ਹਾਂ ’ਚ ਬੰਦ ਗੈਂਗਸਟਰਾਂ-ਤਸਕਰਾਂ ਬਾਰੇ ਲਿਆ ਵੱਡਾ ਫ਼ੈਸਲਾ, ਪੜ੍ਹੋ Top 10

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਵੀ ਗੱਲ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ’ਚ ਸੂਬਾ ਸਰਕਾਰ ਵੱਲੋਂ ਇਕ ਪ੍ਰਸਤਾਵ ਤਿਆਰ ਕਰਕੇ ਭੇਜ ਦਿੱਤਾ ਜਾਵੇ। ਇਸ ਤੋਂ ਉਪਰੰਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਂ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਰੱਖਣ ਲਈ ਰੇਲਵੇ ਮੰਤਰਾਲੇ ਨੂੰ ਪੱਤਰ ਲਿਖਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੈਰਾ-ਓਲੰਪੀਅਨਜ਼ ਨਾਲ ਰਵੱਈਏ ਨੂੰ ਲੈ ਕੇ ਅਕਾਲੀ ਦਲ ਨੇ ਘੇਰੇ CM ਮਾਨ

ਗਿਆਨਚੰਦ ਗੁਪਤਾ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਪੰਚਕੂਲਾ ਵੱਲ ਜਾਣ ਵਾਲੇ ਰੇਲਵੇ ਸਟੇਸ਼ਨ ’ਤੇ ਵੀ 24 ਘੰਟੇ ਰਿਜ਼ਰਵੇਸ਼ਨ ਕਾਊਂਟਰ ਬਣਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਚਕੂਲਾ ਵੱਲ ਵੇਟਿੰਗ ਲੌਂਜ, ਪਾਰਕਿੰਗ ਅਤੇ ਹੋਰ ਸਾਰੀਆਂ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ, ਜੋ ਚੰਡੀਗੜ੍ਹ ਵੱਲ ਜਾਣ ਵਾਲੇ ਯਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਪੰਚਕੂਲਾ ਦੇ ਲੋਕਾਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਰੇਲਵੇ ਲਾਈਨ ਦੇ ਹੇਠਾਂ ਅੰਡਰਪਾਸ ਬਣਾਇਆ ਜਾਣਾ ਹੈ।

ਇਹ ਖ਼ਬਰ ਵੀ ਪੜ੍ਹੋ : ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਪਤਨੀ ਨਾਲ ਮਿਲ ਛੋਟੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Manoj

Content Editor

Related News