Budget 2024: ਬਜਟ ''ਚ ਰੱਖਿਆ ਗਿਆ ''ਸਿਹਤ'' ਦਾ ਖ਼ਾਸ ਧਿਆਨ, ਸੀਤਾਰਮਨ ਨੇ ਕਰ ਦਿੱਤੇ ਵੱਡੇ ਐਲਾਨ

02/01/2024 3:41:39 PM

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2024-25 ਲਈ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਇਸ ਅੰਤਰਿਮ ਬਜਟ ਨੂੰ ਸੀਮਤ ਰੱਖਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਮੌਜੂਦਾ ਹਸਪਤਾਲਾਂ ਵਿੱਚ ਵੱਡੇ ਬਦਲਾਅ ਕਰਨ ਦੀ ਯੋਜਨਾ ਬਣਾਏਗੀ। ਇਨ੍ਹਾਂ ਹਸਪਤਾਲਾਂ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਸਾਰੀਆਂ ਸਹੂਲਤਾਂ ਨਾਲ ਲੈਸ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਨਾਲ ਦੇਸ਼ ਵਿੱਚ ਡਾਕਟਰਾਂ ਦੀ ਕਮੀ ਦੂਰ ਹੋ ਜਾਵੇਗੀ। ਇਸ ਦੇ ਲਈ ਕੇਂਦਰ ਸਰਕਾਰ ਨੇ ਵਿਸਥਾਰਤ ਅਧਿਐਨ ਲਈ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ - Budget 2024 Highlights: ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ 'ਚ ਕੀਤੇ ਇਹ ਸਾਰੇ ਅਹਿਮ ਐਲਾਨ

ਮਾਂ ਅਤੇ ਬੱਚੇ ਦੀ ਦੇਖਭਾਲ ਲਈ ਵੱਖ-ਵੱਖ ਸਕੀਮਾਂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਸਰਵਾਈਕਲ ਕੈਂਸਰ ਨੂੰ ਰੋਕਣ ਲਈ ਸਰਕਾਰ 9 ਤੋਂ 14 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਮਾਂ ਅਤੇ ਬੱਚੇ ਦੀ ਦੇਖਭਾਲ ਲਈ ਵੱਖ-ਵੱਖ ਸਕੀਮਾਂ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਔਰਤਾਂ ਅਤੇ ਬੱਚਿਆਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ - Budget 2024 Live Updates: ਵਿੱਤ ਮੰਤਰੀ ਸੀਤਾਰਮਨ ਨੇ ਕਿਸਾਨਾਂ ਤੇ ਗ਼ਰੀਬ ਲੋਕਾਂ ਨੂੰ ਲੈ ਕੇ ਕੀਤੇ ਇਹ ਐਲਾਨ

ਨੌਜਵਾਨਾਂ ਦਾ ਪੂਰਾ ਹੋਵੇਗਾ ਡਾਕਟਰ ਬਣਨ ਦਾ ਸੁਫ਼ਨਾ 
ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਡਾਕਟਰ ਬਣਨ ਦਾ ਸੁਪਨਾ ਦੇਖਦੇ ਹਨ। ਪਰ ਸੀਟਾਂ ਘੱਟ ਹੋਣ ਕਾਰਨ ਉਨ੍ਹਾਂ ਨੂੰ ਡਾਕਟਰ ਬਣਨ ਦਾ ਮੌਕਾ ਨਹੀਂ ਮਿਲਦਾ। ਇਸ ਲਈ ਸਰਕਾਰ ਨੇ ਦੇਸ਼ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਨਾਲ ਨਾ ਸਿਰਫ਼ ਨੌਜਵਾਨਾਂ ਦੇ ਸੁਪਨੇ ਪੂਰੇ ਹੋਣਗੇ ਸਗੋਂ ਦੇਸ਼ ਵਿੱਚ ਡਾਕਟਰਾਂ ਦੀ ਕਮੀ ਵੀ ਦੂਰ ਹੋਵੇਗੀ। ਇਸ ਤੋਂ ਇਲਾਵਾ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾਵੇਗਾ, ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਚੰਗੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। 

ਇਹ ਵੀ ਪੜ੍ਹੋ - Budget 2024 Live Updates: ਵਿੱਤ ਮੰਤਰੀ ਸੀਤਾਰਮਨ ਬੋਲ੍ਹੇ, ਕਿਹਾ-ਦੇਸ਼ 'ਚ ਰੁਜ਼ਗਾਰ ਦੇ ਮੌਕਿਆਂ 'ਚ ਵਾਧਾ

ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ 
ਸੀਤਾਰਮਨ ਨੇ ਕਿਹਾ ਕਿ ਮਿਸ਼ਨ 'ਇੰਦਰਧਨੁਸ਼' ਤਹਿਤ ਟੀਕਾਕਰਨ ਦੇ ਪ੍ਰਬੰਧਨ ਅਤੇ ਯਤਨਾਂ ਨੂੰ ਤੇਜ਼ ਕਰਨ ਲਈ ਨਵੇਂ ਬਣਾਏ ਗਏ 'ਯੂ-ਵਿਨ' ਪਲੇਟਫਾਰਮ ਨੂੰ ਤੇਜ਼ੀ ਨਾਲ ਪੂਰੇ ਦੇਸ਼ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ, ''ਬੇਹਤਰ ਪੋਸ਼ਣ ਡਿਲੀਵਰੀ, ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਵਿਕਾਸ ਲਈ ਆਂਗਣਵਾੜੀਆਂ ਨੂੰ ਸਮਰੱਥ ਬਣਾਇਆ ਜਾਵੇਗਾ ਅਤੇ ਪੋਸ਼ਣ 2.0 ਦੇ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।'' ਮੰਤਰੀ ਨੇ ਕਿਹਾ, "ਆਯੂਸ਼ਮਾਨ ਭਾਰਤ ਦੇ ਤਹਿਤ ਸਾਰੀਆਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।"

ਇਹ ਵੀ ਪੜ੍ਹੋ - ਵਿੱਤ ਮੰਤਰੀ ਸੀਤਾਰਮਨ ਨੇ ਅੰਤਰਿਮ ਬਜਟ ਤੋਂ ਪਹਿਲਾਂ ਦਿੱਤਾ ਬਿਆਨ, ਇਨ੍ਹਾਂ 4 ਵਰਗਾਂ 'ਤੇ ਰਹੇਗਾ ਖਾਸ ਫੌਕਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur