ਦਿੱਲੀ ਪੁਲਸ ਨੇ ਪੰਜਾਬ ਦੇ 2 ਗੈਂਗਸਟਰ ਹਥਿਆਰਾਂ ਸਣੇ ਕਾਬੂ ਕੀਤੇ, ਹੋਏ ਵੱਡੇ ਖ਼ੁਲਾਸੇ

Tuesday, Aug 09, 2022 - 11:09 AM (IST)

ਦਿੱਲੀ ਪੁਲਸ ਨੇ ਪੰਜਾਬ ਦੇ 2 ਗੈਂਗਸਟਰ ਹਥਿਆਰਾਂ ਸਣੇ ਕਾਬੂ ਕੀਤੇ, ਹੋਏ ਵੱਡੇ ਖ਼ੁਲਾਸੇ

ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਸਪੈਸ਼ਲ ਸੈੱਲ ਨੇ ਪੰਜਾਬ ਦੇ 2 ਗੈਂਗਸਟਰ ਫੜੇ ਹਨ। ਗ੍ਰਿਫ਼ਤਾਰ ਗੈਂਗਸਟਰਾਂ ਕੋਲੋਂ 15 ਪਿਸੌਤਲ ਬਰਾਮਦ ਕੀਤੀਆਂ ਗਈਆਂ ਹਨ।

PunjabKesari

ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਗੈਂਗਸਟਰ ਪਿਛਲੇ 2 ਸਾਲਾਂ ਤੋਂ ਪੰਜਾਬ-ਦਿੱਲੀ ਸਮੇਤ ਹੋਰ ਸੂਬਿਆਂ 'ਚ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਪੁਲਸ ਨੇ ਇਨ੍ਹਾਂ ਗੈਂਗਸਟਰਾਂ ਦੀ ਪਛਾਣ ਗਗਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਵਜੋਂ ਕੀਤੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News