ਤਿਉਹਾਰੀ ਸੀਜ਼ਨ 'ਚ ਹਵਾਈ ਯਾਤਰਾ ਪਵੇਗੀ ਮਹਿੰਗੀ, ਹੋਟਲਾਂ ਦੇ ਕਿਰਾਏ ਵੀ ਵਧੇ

Saturday, Oct 21, 2023 - 01:10 PM (IST)

ਤਿਉਹਾਰੀ ਸੀਜ਼ਨ 'ਚ ਹਵਾਈ ਯਾਤਰਾ ਪਵੇਗੀ ਮਹਿੰਗੀ, ਹੋਟਲਾਂ ਦੇ ਕਿਰਾਏ ਵੀ ਵਧੇ

ਬਿਜ਼ਨੈੱਸ ਡੈਸਕ - ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਬਹੁਤ ਸਾਰੇ ਕੰਮ ਹੁੰਦੇ ਹਨ, ਜਿਸ ਕਰਕੇ ਉਹ ਜ਼ਿਆਦਾ ਸਫ਼ਰ ਕਰਦੇ ਹਨ। ਦੂਜੇ ਪਾਸੇ ਤਿਉਹਾਰਾਂ ਦੇ ਮੌਕੇ ਬੱਚਿਆਂ ਨੂੰ ਵੀ ਛੁੱਟੀਆਂ ਹੁੰਦੀਆਂ ਹਨ। ਛੁੱਟੀਆਂ ਵਿੱਚ ਘੁੰਮਣ-ਫਿਰਨ ਅਤੇ ਆਨੰਦ ਲੈਣ ਦੇ ਚਾਹਵਾਨ ਬਹੁਤ ਸਾਰੇ ਲੋਕਾਂ ਨੇ ਤਾਂ ਦੂਰ-ਦੁਰਾਡੇ ਸਥਾਨਾਂ 'ਤੇ ਜਾਣ ਦੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਤਿਉਹਾਰਾਂ ਦੇ ਮੌਕੇ ਲੋਕਾਂ ਵਲੋਂ ਕੀਤੇ ਜਾ ਰਹੇ ਸਫ਼ਰ ਕਾਰਨ ਹਵਾਈ ਕਿਰਾਏ ਅਤੇ ਹੋਟਲ ਦੇ ਕਿਰਾਏ ਵਿੱਚ ਭਾਰੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ - ਵਿਵਾਦਾਂ 'ਚ ਘਿਰੇ Dabur Hair Products, ਅਮਰੀਕਾ ਤੇ ਕੈਨੇਡਾ 'ਚ ਦਰਜ ਹੋਏ 5400 ਮਾਮਲੇ, ਜਾਣੋ ਕਿਉਂ

ਸੂਤਰਾਂ ਅਨੁਸਾਰ ਦੀਵਾਲੀ ਦੇ ਤਿਉਹਾਰ ਦੇ ਖ਼ਾਸ ਮੌਕੇ 'ਤੇ 10 ਤੋਂ 16 ਨਵੰਬਰ ਦੇ ਵਿਚਕਾਰ ਦੇਸ਼ ਦੇ ਸਾਰੇ ਪ੍ਰਮੁੱਖ ਸਥਾਨਾਂ ਦਾ ਹਵਾਈ ਕਿਰਾਇਆ ਪਹਿਲਾਂ ਨਾਲੋ ਜ਼ਿਆਦਾ ਵੱਧ ਗਿਆ ਹੈ। ਇਹ ਕਿਰਾਇਆ ਪਿਛਲੇ ਸਾਲ ਦੀ ਦੀਵਾਲੀ ਦੇ ਮੁਕਾਬਲੇ 44 ਫ਼ੀਸਦੀ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਤਿਉਹਾਰਾਂ ਦੇ ਮੌਕੇ ਹਵਾਈ ਕਿਰਾਇਆ ਵਧਣ ਦੇ ਦੋ ਵੱਡੇ ਕਾਰਨ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚੋਂ ਪਹਿਲਾ ਕਾਰਨ ਵਧਦੀ ਮੰਗ ਅਤੇ ਬਹੁਤ ਘੱਟ ਸਮਰੱਥਾ ਹੈ। ਗੋ ਫਸਟ ਦੇ ਜਹਾਜ਼ ਦੀਵਾਲੀਆਪਨ ਦੀ ਪ੍ਰਕਿਰਿਆ ਤੋਂ ਗੁਜ਼ਰ ਰਹੇ ਹਨ, ਜਿਸ ਕਰਕੇ ਉਹ ਅਜੇ ਉਡਾਣ ਨਹੀਂ ਭਰ ਸਕਦੇ। 

ਇਹ ਵੀ ਪੜ੍ਹੋ - ਸਿੰਗਾਪੁਰ ਤੋਂ ਬੈਂਗਲੁਰੂ ਲਈ ਉੱਡੀ ਇੰਡੀਗੋ ਫਲਾਈਟ ਨੂੰ ਆਸਮਾਨ ਤੋਂ ਮੁੜ ਪਰਤਣਾ ਪਿਆ ਵਾਪਸ, ਜਾਣੋ ਵਜ੍ਹਾ

ਦੂਜੇ ਪਾਸੇ ਜੇਕਰ ਸਪਾਈਸਜੈੱਟ ਦੀ ਗੱਲ ਕੀਤੀ ਜਾਵੇ ਤਾਂ ਉਹ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਦੀਵਾਲੀ ਦੇ ਤਿਉਹਾਰ ਕਾਰਨ ਮੁੰਬਈ-ਦਿੱਲੀ ਰੂਟ ਦਾ ਇਕ ਤਰਫਾ ਕਿਰਾਇਆ 8,788 ਰੁਪਏ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 27.8 ਫ਼ੀਸਦੀ ਜ਼ਿਆਦਾ ਹੈ। ਇਸੇ ਤਰ੍ਹਾਂ ਬੈਂਗਲੁਰੂ-ਕੋਲਕਾਤਾ ਮਾਰਗ ਦਾ ਇਕ ਤਰਫਾ ਕਿਰਾਇਆ 40.6 ਫ਼ੀਸਦੀ ਵਧ ਕੇ 10,195 ਰੁਪਏ ਹੋ ਗਿਆ ਹੈ। ਕਿਰਾਇਆ ਜ਼ਿਆਦਾ ਹੋਣ ਦੇ ਬਾਵਜੂਦ ਲੋਕ ਛੁੱਟੀਆਂ 'ਚ ਵੱਖ-ਵੱਖ ਥਾਵਾਂ ਦਾ ਸਫ਼ਰ ਕਰ ਰਹੇ ਹਨ।

ਇਹ ਵੀ ਪੜ੍ਹੋ - ਮੋਦੀ ਸਰਕਾਰ ਨੇ ਖ਼ੁਸ਼ ਕੀਤੇ ਮੁਲਾਜ਼ਮ, ਦੀਵਾਲੀ 'ਤੇ ਦਿੱਤਾ ਵੱਡਾ ਤੋਹਫ਼ਾ

ਸੂਤਰਾਂ ਅਨੁਸਾਰ ਕਿਸੇ ਵੀ ਥਾਂ ਦਾ ਸਫ਼ਰ ਕਰਨ ਤੋਂ ਪਹਿਲਾਂ ਲੋਕ ਕੋਚੀ, ਤਿਰੂਪਤੀ, ਹੈਦਰਾਬਾਦ, ਨਵੀਂ ਦਿੱਲੀ ਅਤੇ ਮੈਸੂਰ ਵਰਗੇ ਸ਼ਹਿਰਾਂ 'ਚ ਹੋਟਲ ਦੀ ਬੁਕਿੰਗ ਜ਼ਿਆਦਾ ਕਰਵਾ ਰਹੇ ਹਨ। ਇਨ੍ਹਾਂ ਸ਼ਹਿਰਾਂ ਵਿੱਚ ਹੋਟਲ ਦੇ ਕਮਰੇ ਦੀਆਂ ਦਰਾਂ ਔਸਤਨ 15 ਫ਼ੀਸਦੀ ਵਧੀਆਂ ਹਨ। ਆਖਰੀ ਸਮੇਂ ਯਾਨੀ ਯਾਤਰਾ ਤੋਂ 10 ਦਿਨ ਪਹਿਲਾਂ ਤੱਕ ਵੀ ਕਾਫੀ ਬੁਕਿੰਗ ਦੇਖਣ ਨੂੰ ਮਿਲ ਰਹੀ ਹੈ। ਅਗਲੇ ਮਹੀਨੇ ਦੀਵਾਲੀ ਹੈ, ਇਸ ਲਈ ਹੋਟਲਾਂ ਦੀ ਮੰਗ ਹੋਰ ਜ਼ਿਆਦਾ ਵਧਣ ਦੀ ਉਮੀਦ ਹੈ, ਜਿਸ ਨਾਲ ਕਿਰਾਇਆ ਹੋਰ ਵੀ ਵੱਧ ਸਕਦਾ ਹੈ। 

ਇਹ ਵੀ ਪੜ੍ਹੋ - 76 ਹਜ਼ਾਰ ਰੁਪਏ 'ਚ ਆਨਲਾਈਨ ਮੰਗਵਾਇਆ ਲੈਪਟਾਪ, ਬਾਕਸ ਖੋਲ੍ਹਿਆ ਤਾਂ ਹੱਕਾ-ਬੱਕਾ ਰਹਿ ਗਿਆ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News