ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ
Wednesday, Dec 25, 2024 - 04:33 PM (IST)
ਜੰਮੂ : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਇਕ ਅਹਿਮ ਖ਼ਬਰ ਹੈ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾਣ ਵਾਲਿਆਂ ਨੂੰ ਆਉਣ ਵਾਲੇ ਦਿਨਾਂ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਮਾਂ ਵੈਸ਼ਨੋ ਦੇਵੀ ਸੰਘਰਸ਼ ਸਮਿਤੀ ਕਟੜਾ ਨੇ ਕਟੜਾ ਤੋਂ ਮਾਤਾ ਰਾਣੀ ਭਵਨ ਤੱਕ ਬਣਾਏ ਜਾ ਰਹੇ ਰੋਪਵੇਅ ਪ੍ਰਾਜੈਕਟ ਦੇ ਵਿਰੋਧ 'ਚ ਬੁੱਧਵਾਰ ਤੋਂ 72 ਘੰਟਿਆਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਦਰਅਸਲ, ਪ੍ਰਸਤਾਵਿਤ ਕਟੜਾ-ਸਾਂਝੀ ਛੱਤ ਰੋਪਵੇਅ ਪ੍ਰਾਜੈਕਟ ਦੇ ਮਾਮਲੇ ਨੂੰ ਲੈ ਕੇ ਸ਼੍ਰੀ ਵੈਸ਼ਨੋ ਦੇਵੀ ਸੰਘਰਸ਼ ਸਮਿਤੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਸੰਘਰਸ਼ ਸਮਿਤੀ ਨੇ ਬੁੱਧਵਾਰ ਤੋਂ 72 ਘੰਟਿਆਂ ਲਈ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਰੋਪਵੇਅ ਦੇ ਵਿਰੋਧ 'ਚ 18 ਦਸੰਬਰ ਨੂੰ ਕਟੜਾ 'ਚ ਬੰਦ ਦਾ ਐਲਾਨ ਕੀਤਾ ਗਿਆ ਸੀ। ਹੁਣ ਦੱਸਿਆ ਜਾ ਰਿਹਾ ਹੈ ਕਿ ਕਟੜਾ ਸੰਘਰਸ਼ ਸਮਿਤੀ ਦੇ ਹੱਕ 'ਚ ਕੁਝ ਨਹੀਂ ਹੋਇਆ, ਜਿਸ ਤੋਂ ਬਾਅਦ ਮੁੜ 72 ਘੰਟੇ ਦੇ ਬੰਦ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਅਜਿਹੇ 'ਚ ਕਟੜਾ ਸਮੇਤ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਸਾਰੇ ਨਿੱਜੀ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਯਾਤਰਾ ਦੇ ਰੂਟ ਦੇ ਨਾਲ-ਨਾਲ ਬੇਸ ਕੈਂਪ ਕਟੜਾ ਵਿਖੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਾਰੀ ਰਹਿਣਗੀਆਂ। ਸੀ.ਈ.ਓ. ਸ਼ਰਾਈਨ ਬੋਰਡ ਅੰਸ਼ੁਲ ਗਰਗ ਅਨੁਸਾਰ, ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਮਾਂ ਭਗਵਤੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਰੀਆਂ ਉਚਿਤ ਸਹੂਲਤਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ - ਕ੍ਰਿਸਮਿਸ ਤੋਂ ਪਹਿਲਾਂ ਪਿਆ ਪੰਗਾ! ਬੰਦ ਹੋਈਆਂ ਸਾਰੀਆਂ ਦੁਕਾਨਾਂ, ਜਾਣੋ ਪੂਰਾ ਮਾਮਲਾ
ਸ਼੍ਰੀਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਤਾਰਾਕੋਟ ਮਾਰਗ ਤੋਂ ਸਾਂਝੀ ਛੱਤ ਵਿਚਕਾਰ 12 ਕਿਲੋਮੀਟਰ ਦੇ ਰਸਤੇ 'ਤੇ 250 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀ ਰੋਪਵੇਅ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਸੀ। ਯਾਤਰਾ ਰੂਟ ਦੇ ਨਾਲ ਲੱਗਦੇ ਦੁਕਾਨਦਾਰਾਂ, ਰੇਹੜੀ ਵਾਲਿਆਂ ਅਤੇ ਪਾਲਕੀ ਵਿਕਰੇਤਾਵਾਂ ਸਮੇਤ ਸਥਾਨਕ ਲੋਕ ਇਸ ਪ੍ਰਾਜੈਕਟ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਦੇ ਨੁਕਸਾਨ ਦਾ ਡਰ ਹੈ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8