ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ
Wednesday, Dec 25, 2024 - 10:46 AM (IST)
ਜੰਮੂ : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਇਕ ਅਹਿਮ ਖ਼ਬਰ ਹੈ। ਦਰਅਸਲ, ਪ੍ਰਸਤਾਵਿਤ ਕਟੜਾ-ਸਾਂਝੀ ਛੱਤ ਰੋਪਵੇਅ ਪ੍ਰਾਜੈਕਟ ਦੇ ਮਾਮਲੇ ਨੂੰ ਲੈ ਕੇ ਸ਼੍ਰੀ ਵੈਸ਼ਨੋ ਦੇਵੀ ਸੰਘਰਸ਼ ਸਮਿਤੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਸੰਘਰਸ਼ ਸਮਿਤੀ ਨੇ ਬੁੱਧਵਾਰ ਤੋਂ 72 ਘੰਟਿਆਂ ਲਈ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ।
ਅਜਿਹੇ 'ਚ ਕਟੜਾ ਸਮੇਤ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਸਾਰੇ ਨਿੱਜੀ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਦੂਜੇ ਪਾਸੇ ਯਾਤਰਾ ਦੇ ਰੂਟ ਦੇ ਨਾਲ-ਨਾਲ ਬੇਸ ਕੈਂਪ ਕਟੜਾ ਵਿਖੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਾਰੀ ਰਹਿਣਗੀਆਂ। ਸੀ.ਈ.ਓ. ਸ਼ਰਾਈਨ ਬੋਰਡ ਅੰਸ਼ੁਲ ਗਰਗ ਅਨੁਸਾਰ, ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਮਾਂ ਭਗਵਤੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਰੀਆਂ ਉਚਿਤ ਸਹੂਲਤਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।