ਨਵੇਂ ਸਾਲ ਦਾ ਜ਼ਸ਼ਨ ਮਨਾਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : 24 ਘੰਟੇ ਖੁੱਲ੍ਹੇ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ

Sunday, Dec 29, 2024 - 09:50 AM (IST)

ਨਵੇਂ ਸਾਲ ਦਾ ਜ਼ਸ਼ਨ ਮਨਾਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : 24 ਘੰਟੇ ਖੁੱਲ੍ਹੇ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ

ਦੇਹਰਾਦੂਨ : 1-2 ਦਿਨ ਬਾਅਦ ਨਵੇਂ ਸਾਲ ਦੀ ਸ਼ੁਰੂਆਤ ਹੋਣ ਵਾਲੀ ਹੈ। ਨਵੇਂ ਸਾਲ ਦਾ ਜਸ਼ਨ ਮਨਾਉਣ ਅਤੇ ਸੂਬੇ ਦੇ ਸੈਰ-ਸਪਾਟਾ ਥਾਵਾਂ ’ਤੇ ਮੀਂਹ ਦੇ ਨਾਲ ਹੋ ਰਹੀ ਬਰਫ਼ਬਾਰੀ ਦਾ ਨਜ਼ਾਰਾ ਲੈਣ ਲਈ ਦੇਵਭੂਮੀ ਆ ਰਹੇ ਸੈਲਾਨੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸੈਲਾਨੀਆਂ ਨੂੰ ਨਵੇਂ ਸਾਲ ਦਾ ਜ਼ਸ਼ਨ ਮਨਾਉਣ ਦੀ ਸਹੂਲਤ ਦਿੰਦੇ ਹੋਏ ਸਰਕਾਰ ਨੇ ਸਾਲ ਦੇ ਆਖਰੀ ਹਫ਼ਤੇ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ਨੂੰ 24 ਘੰਟੇ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਿਰਤ ਵਿਭਾਗ ਦੇ ਐਡੀਸ਼ਨਲ ਸਕੱਤਰ ਸ਼ਿਵਵਿਭੂਤੀ ਰੰਜਨ ਵਲੋਂ ਇਸ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ

ਦਰਅਸਲ ਸਾਲ ਦੇ ਅਖੀਰ ਵਿਚ ਸੂਬੇ ਵਿਚ ਮੀਂਹ ਅਤੇ ਬਰਫ਼ਬਾਰੀ ਕਾਰਨ ਸੈਲਾਨੀਆਂ ਦੀ ਭੀੜ ਇਕੱਠੀ ਹੋਣ ਲੱਗੀ ਹੈ। ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ 5 ਦਿਨ ਪਹਿਲਾਂ ਹੀ ਨੈਨੀਤਾਲ, ਮਸੂਰੀ, ਧਨੌਲਟੀ, ਚਕਰਾਤਾ, ਚੌਪਤਾ, ਕੌਸਾਨੀ ਅਤੇ ਓਲੀ ਵਰਗੀਆਂ ਥਾਵਾਂ ’ਤੇ ਹੋਟਲ ਅਤੇ ਹੋਮ ਸਟੇਅ ਭਰ ਚੁੱਕੇ ਹਨ। ਸਥਿਤੀ ਇਹ ਹੈ ਕਿ ਹਿਮਾਚਲ ਦੇ ਮਨਾਲੀ ਅਤੇ ਸ਼ਿਮਲਾ ਵਿਚ ਜਾਮ ਕਾਰਨ ਸੈਲਾਨੀ ਉੱਤਰਾਖੰਡ ਦੀਆਂ ਖੂਬਸੂਰਤ ਵਾਦੀਆਂ ਵੱਲ ਰੁਖ ਕਰ ਰਹੇ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ

ਸੈਲਾਨੀਆਂ ਦੇ ਭਾਰੀ ਉਤਸ਼ਾਹ ਅਤੇ ਸਥਾਨਕ ਸੈਰ-ਸਪਾਟਾ ਕਾਰੋਬਾਰੀਆਂ ਦੀਆਂ ਉਮੀਦਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੀ ਇਸ ਖ਼ਾਸ ਮੌਕੇ ਨੂੰ ਕੈਸ਼ ਕਰਨ ਵਿਚ ਲੱਗ ਗਈ ਹੈ। ਸੈਲਾਨੀ ਬਿਨਾਂ ਰੁਕਾਵਟ ਦੇ ਨਵੇਂ ਸਾਲ ਦਾ ਸਵਾਗਤ ਕਰ ਸਕਣ, ਇਸ ਲਈ ਸਰਕਾਰ 31 ਦਸੰਬਰ ਅਤੇ ਇਕ ਜਨਵਰੀ ਨੂੰ ਸੈਲਾਨੀਆਂ ਨੂੰ ਦੇਰ ਰਾਤ ਤੱਕ ਜਸ਼ਨ ਮਨਾਉਣ ਲਈ ਛੋਟ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News