ਮਾਂ ਵੈਸ਼ਨੋ ਦੇਵੀ ਦਰਬਾਰ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਹ ਰਸਤਾ ਹੋਇਆ ਬੰਦ

Thursday, Aug 15, 2024 - 12:55 PM (IST)

ਮਾਂ ਵੈਸ਼ਨੋ ਦੇਵੀ ਦਰਬਾਰ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਹ ਰਸਤਾ ਹੋਇਆ ਬੰਦ

ਕਟੜਾ : ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਜ਼ਮੀਨ ਖਿਸਕ ਜਾਣ ਦੀ ਘਟਨਾ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਉਕਤ ਰੂਟ 'ਤੇ ਜਾਣ ਵਾਲੀ ਯਾਤਰਾ ਨੂੰ ਬੰਦ ਕਰ ਦਿੱਤਾ ਗਿਆ ਹੈ। ਖੁਸ਼ਕਿਸਮਤੀ ਇਹ ਹੈ ਕਿ ਇਸ ਦੌਰਾਨ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਜਾਣਕਾਰੀ ਮੁਤਾਬਕ ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਬਾਂਗੰਗਾ ਇਲਾਕੇ 'ਚ ਸਥਿਤ ਲੰਗਰ ਨੇੜੇ ਢਿੱਗਾਂ ਡਿੱਗ ਗਈਆਂ ਹਨ। ਇਸ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਸ਼ਰਾਈਨ ਬੋਰਡ ਨੇ ਉਕਤ ਰੂਟ 'ਤੇ ਯਾਤਰਾ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਪਰ ਯਾਤਰਾ ਨੂੰ ਹੋਰ ਰੂਟ ਰਾਹੀਂ ਜਾਰੀ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News