ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਮਥੁਰਾ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ

Saturday, Aug 24, 2024 - 01:28 PM (IST)

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਮਥੁਰਾ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ

ਨੈਸ਼ਨਲ ਡੈਸਕ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਦਿਨ ਮੌਕੇ ਸ਼੍ਰੀ ਕ੍ਰਿਸ਼ਨ ਦੇ ਜਨਮ ਸਥਾਨ 'ਤੇ ਠਾਕੁਰ ਜੀ ਪਦਮਕਾਂਤੀ ਪੁਸ਼ਪ ਬੰਗਲੇ 'ਚ ਬਿਰਾਜਮਾਨ ਹੋਣਗੇ। ਇਸ ਮੌਕੇ ਠਾਕੁਰਜੀ ਸੋਮ ਚੰਦਰਿਕਾ ਦਾ ਪਹਿਰਾਵਾ ਧਾਰਨ ਕਰਨਗੇ। ਜਨਮ ਅਸਥਾਨ 'ਤੇ 5,251 ਦੀਵੇ ਜਗਾਏ ਜਾਣਗੇ। ਜਨਮ ਦਿਹਾੜਾ 26 ਅਗਸਤ ਨੂੰ ਮਨਾਇਆ ਜਾਵੇਗਾ ਪਰ ਠਾਕੁਰ ਜੀ ਦਾ ਭੋਗ 25 ਅਗਸਤ ਨੂੰ ਅਰਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ 25 ਅਗਸਤ ਦੀ ਸ਼ਾਮ ਨੂੰ ਮਥੁਰਾ ਆਉਣਗੇ। ਉਹ ਉਪਨਗਰ ਵਿੱਚ ਨਵੇਂ ਬਣੇ ਪੰਚਜਨਿਆ ਆਡੀਟੋਰੀਅਮ ਦਾ ਉਦਘਾਟਨ ਕਰਨਗੇ ਅਤੇ 9 ਅਰਬ ਰੁਪਏ ਤੋਂ ਵੱਧ ਦੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਅਗਲੇ ਦਿਨ ਸਵੇਰੇ ਮੁੱਖ ਮੰਤਰੀ ਯੋਗੀ ਸ਼੍ਰੀ ਕ੍ਰਿਸ਼ਨ ਦੇ ਜਨਮ ਸਥਾਨ ਦਾ ਦੌਰਾ ਕਰਨਗੇ। ਇਸ ਭੀੜ ਨੂੰ ਕਾਬੂ ਕਰਨਾ ਅਤੇ ਦੋਵੇਂ ਦਿਨ ਰੂਟ ਡਾਇਵਰਸ਼ਨ ਕਰਨਾ ਪੁਲਸ ਲਈ ਵੱਡੀ ਚੁਣੌਤੀ ਹੋਵੇਗੀ।

ਇਹ ਵੀ ਪੜ੍ਹੋ 25 ਕਿਲੋ ਸੋਨੇ ਦੇ ਗਹਿਣੇ ਪਾ ਮੰਦਰ ਪੁੱਜਾ ਪਰਿਵਾਰ, ਤਸਵੀਰਾਂ ਵਾਇਰਲ

ਇਸ ਵਾਰ ਠਾਕੁਰ ਬਾਂਕੇ ਬਿਹਾਰੀ ਮੰਦਰ ਵਿੱਚ ਸਾਲ ਵਿੱਚ ਇੱਕ ਵਾਰ ਹੋਣ ਵਾਲੀ ਮੰਗਲਾ ਆਰਤੀ 27 ਅਗਸਤ ਦੀ ਰਾਤ ਨੂੰ ਆਯੋਜਨ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਸ਼ੈਲੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਪ੍ਰਸਤਾਵਿਤ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਨਮ ਅਸ਼ਟਮੀ ਦੇ ਮੌਕੇ ਥਾਂ-ਥਾਂ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਕਮਾਨੀ ਆਡੀਟੋਰੀਅਮ ਵਿਖੇ ਨਾਟਕ 'ਕ੍ਰਿਸ਼ਨਾ' ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਲਾਕਾਰਾਂ ਨੇ ਸ੍ਰੀ ਕ੍ਰਿਸ਼ਨ ਦੇ ਵੱਖ-ਵੱਖ ਸਰੂਪਾਂ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਹ ਵੀ ਪੜ੍ਹੋ 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News