ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਯਾਤਰਾ ਨੂੰ ਲੈ ਕੇ ਜਾਰੀ ਹੋਈ Update

Wednesday, Aug 07, 2024 - 10:53 AM (IST)

ਜੰਮੂ : ਸਾਲਾਨਾ ਅਮਰਨਾਥ ਯਾਤਰਾ ਇਕ ਦਿਨ ਲਈ ਮੁਲਤਵੀ ਕਰਨ ਤੋਂ ਬਾਅਦ ਮੰਗਲਵਾਰ ਨੂੰ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ 1,800 ਤੋਂ ਵੱਧ ਸ਼ਰਧਾਲੂ ਜੰਮੂ ਬੇਸ ਕੈਂਪ ਤੋਂ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ ਬਾਬਾ ਬਰਫਾਨੀ ਦੇ ਗੁਫਾ ਮੰਦਰ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ 4.90 ਲੱਖ ਤੋਂ ਵੱਧ ਸ਼ਰਧਾਲੂ 3,880 ਮੀਟਰ ਦੀ ਉਚਾਈ 'ਤੇ ਸਥਿਤ ਗੁਫਾ ਮੰਦਰ 'ਚ ਬਰਫ਼ ਨਾਲ ਬਣੇ ਸ਼ਿਵਲਿੰਗ ਦੇ ਦਰਸ਼ਨ ਕਰ ਚੁੱਕੇ ਹਨ, ਜਦੋਂ ਕਿ ਸਾਲ 2023 'ਚ ਇਹ ਗਿਣਤੀ 4.50 ਲੱਖ ਸੀ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਅਧਿਕਾਰੀਆਂ ਨੇ ਦੱਸਿਆ ਕਿ 1,873 ਸ਼ਰਧਾਲੂਆਂ ਦਾ 39ਵਾਂ ਜੱਥਾ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਅਤੇ ਪੁਲਸ ਦੀ ਸੁਰੱਖਿਆ ਹੇਠ ਬੇਸ ਕੈਂਪ ਤੋਂ ਰਵਾਨਾ ਹੋਇਆ। ਇਹ ਸ਼ਰਧਾਲੂ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਸਵੇਰੇ 3:25 ਵਜੇ 69 ਵਾਹਨਾਂ ਦੇ ਕਾਫਲੇ ਵਿੱਚ ਰਵਾਨਾ ਹੋਏ। ਸਾਲਾਨਾ ਅਮਰਨਾਥ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਅਗਸਤ ਨੂੰ ਸਮਾਪਤ ਹੋਵੇਗੀ। ਦੱਸ ਦੇਈਏ ਕਿ ਧਾਰਾ 370 ਨੂੰ ਖ਼ਤਮ ਕਰਨ ਦੀ 5ਵੀਂ ਵਰ੍ਹੇਗੰਢ ਦੇ ਮੱਦੇਨਜ਼ਰ, ਸੋਮਵਾਰ ਨੂੰ ਸਾਵਧਾਨੀ ਦੇ ਤੌਰ 'ਤੇ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਪਹਿਲਗਾਮ ਦੇ ਰਾਸਤੇ ਅਮਰਨਾਥ ਗੁਫਾ ਨੂੰ ਜਾਣ ਵਾਲਾ ਰਵਾਇਤੀ ਰਸਤਾ ਅੱਜ ਯਾਨੀ ਬੁੱਧਵਾਰ ਤੋਂ ਰੱਖ-ਰਖਾਅ ਦੇ ਕੰਮਾਂ ਲਈ ਬੰਦ ਕਰ ਦਿੱਤਾ ਜਾਵੇਗਾ। ਅਜਿਹੇ 'ਚ ਮੌਜੂਦਾ ਅਮਰਨਾਥ ਯਾਤਰਾ ਨੂੰ ਬਾਲਟਾਲ ਰੂਟ ਤੋਂ ਹੀ ਮਨਜ਼ੂਰੀ ਦਿੱਤੀ ਜਾਵੇਗੀ। ਇੱਕ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (SASB) ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਸ਼ ਦੇ ਕਾਰਨ ਸ਼੍ਰੀ ਅਮਰਨਾਥ ਯਾਤਰਾ ਦੇ ਪਹਿਲਗਾਮ ਰੂਟ 'ਤੇ ਤੁਰੰਤ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਦੀ ਲੋੜ ਹੈ। ਅਜਿਹੇ 'ਚ ਇਹ ਯਾਤਰਾ ਬਾਲਟਾਲ ਰੂਟ ਰਾਹੀਂ ਜਾਰੀ ਰਹੇਗੀ।

ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News