ਬੱਚਿਆਂ ਪ੍ਰਤੀ ਯੌਨ ਅਪਰਾਧਾਂ ਦੇ ਨਿਪਟਾਰੇ ਨੂੰ ਲੈ ਕੇ ਸਮ੍ਰਿਤੀ ਇਰਾਨੀ ਨੇ ਰਾਜ ਸਭਾ ''ਚ ਦਿੱਤਾ ਇਹ ਜਵਾਬ

03/29/2023 4:10:48 PM

ਨਵੀਂ ਦਿੱਲੀ- ਸਰਕਾਰ ਨੇ ਬੁੱਧਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ (ਪੋਕਸੋ) ਤਹਿਤ ਵਿਸ਼ੇਸ਼ ਅਦਾਲਤਾਂ ਨੇ ਹੁਣ ਤੱਕ 1,44,000 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਕੀਤਾ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਬਰ-ਜ਼ਿਨਾਹ ਅਤੇ ਪੋਕਸੋ ਮਾਮਲਿਆਂ ਦੇ ਛੇਤੀ ਨਿਪਟਾਰੇ ਲਈ 1023 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਤ ਕੀਤੀ ਗਈ। 

ਸਮ੍ਰਿਤੀ ਨੇ ਕਿਹਾ ਕਿ 31 ਜਨਵਰੀ 2023 ਤੱਕ 28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ 411 ਵਿਸ਼ੇਸ਼ ਪੋਕਸੋ ਅਦਾਲਤਾਂ ਸਮੇਤ 764 ਫਾਸਟ ਟਰੈਕ ਅਦਾਲਤਾਂ ਕਿਰਿਆਸ਼ੀਲ ਹਨ, ਜਿਨ੍ਹਾਂ ਨੇ 1,44,000 ਤੋਂ ਵਧ ਮਾਮਲਿਆਂ ਦਾ ਨਿਪਟਾਰਾ ਕੀਤਾ ਹੈ। ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਵਿਚ ਤੁਰੰਤ ਸੁਣਵਾਈ ਯਕੀਨੀ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਅਦਾਲਤਾਂ ਦੀ ਸਥਾਪਤ ਦੀ ਵਿਵਸਥਾ ਹੈ।


Tanu

Content Editor

Related News